ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਵਾਰ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਿਤੀ 19 ਅਗਸਤ 2020 ਦਿਨ ਬੁੱਧਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਭਾਈ ਮਨਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਦੌਰਾਨ ਮਹਾਨ ਨਗਰ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਸਵੇਰੇ 10:30 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 19 ਅਗਸਤ ਨੂੰ ਭੋਗ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪੈਣਗੇ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ 19 ਅਗਸਤ ਦਿਨ ਬੁੱਧਵਾਰ ਨੂੰ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਮਿ੍ੰਤ ਵੇਲੇ 3:30 ਤੋਂ 4:30 ਵਜੇ ਨਗਰ ਕੀਰਤਨ ਹੋਵੇਗਾ। ਉਨ੍ਹਾਂ ਦੱਸਿਆ ਕਿ ਧਾਰਮਿਕ ਦੀਵਾਨ ਸਵੇਰੇ 9 ਤੋਂ 1 ਵਜੇ ਤੱਕ ਸਜਾਏ ਜਾਣਗੇ।