ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸਾਂਝੇ ਫਰੰਟ ਦੇ ਸੱਦੇ 'ਤੇ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ 'ਚ ਪਾਵਰਕਾਮ ਪੈਨਸ਼ਨਰਾਂ ਵੱਲੋਂ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਬੂਟਾ ਸਿੰਘ ਅਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਕਿਹਾ ਕਿ ਜਦੋਂ ਦੀ ਕਾਂਗਰਸ ਸਰਕਾਰ ਹੋਂਦ ਵਿੱਚ ਆਈ ਹੈ, ਇਸਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਮੰਗ ਨਹੀਂ ਮੰਨੀ ਸਗੋਂ ਅਣਗੌਲਿਆ ਕੀਤਾ ਹੈ। ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਨੇ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਦਿਆਂ ਪੂਰਨ ਤੌਰ 'ਤੇ ਵਿਸ਼ਵਾਸ ਦੁਆਇਆ ਕਿ ਉਹ ਆਪਣੀ ਤਨਦੇਹੀ ਨਾਲ ਇਨ੍ਹਾਂ ਮੰਗਾਂ ਨੂੰ ਸਦਨ 'ਚ ਰੱਖਣਗੇ। ਇਸ ਮੌਕੇ ਬਲਦੇਵ ਸਿੰਘ ਪ੍ਰਰੈਸ ਸਕੱਤਰ, ਗੁਰਦੇਵ ਸਿੰਘ ਬਾਵਾ ਕੈਸ਼ੀਅਰ, ਨਛੱਤਰ ਸਿੰਘ ਅਤੇ ਹਰਤੇਜ ਸਿੰਘ ਮੈਂਬਰ ਤੋਂ ਇਲਾਵਾ ਹੋਰ ਵੀ ਪੈਨਸ਼ਨਰ ਹਾਜ਼ਰ ਸਨ।