ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਸਰਵ ਕਰਮਜੀਤ ਸ਼ਰਮਾ, ਵਰਿੰਦਰ ਢੋਸੀਵਾਲ, ਨੱਥਾ ਸਿੰਘ, ਮਨੋਹਰ ਲਾਲ ਸ਼ਰਮਾ, ਅੰਗਰੇਜ ਸਿੰਘ, ਓਮ ਪ੍ਰਕਾਸ਼, ਹਰਭਗਵਾਨ ਦੀ ਸਾਂਝੀ ਅਗਵਾਈ ਵਿੱਚ ਸੂਬਾਈ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਸ਼ੁਰੂ ਕੀਤੀ ਭੁੱਖ ਹੜਤਾਲ ਸ਼ੁੱਕਰਵਾਰ ਤੀਜੇ ਦਿਨ ਵੀ ਜਾਰੀ ਰਹੀ। ਤੀਜੇ ਦਿਨ ਸਰਵ ਭੁਪਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ ਸੋਹਲ, ਸਤਪਾਲ, ਇੰਦਰਜੀਤ ਸਿੰਘ ਸੰਧੂ, ਪਾਲ ਸਿੰਘ, ਕਿ੍ਸ਼ਨ ਕੁਮਾਰ ਭੁੱਖ ਹੜਤਾਲ 'ਤੇ ਬੈਠੇ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਮਿਤੀ 17-07-2020 ਨੂੰ ਜਾਰੀ ਨਵੀ ਭਰਤੀ ਤੇ ਕੇਂਦਰੀ ਪੈਟਰਨ ਤਨਖਾਹ ਸਕੇਲ ਲਾਗੂ ਕਰਨ ਦੇ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਜਾਵੇ, 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨ, ਮੋਬਾਇਲ ਭੱਤੇ ਵਿੱਚ ਕਟੌਤੀ ਵਾਪਿਸ ਲੈਣ, 200 ਰੁਪਏ ਦਾ ਜਜੀਆ ਟੈਕਸ ਵਾਪਸ ਲੈਣ, ਮੈਡੀਕਲ ਕੈਸ਼ਲੈਸ ਸਕੀਮ ਸੋਧ ਕੇ ਲਾਗੂ ਕਰਨ, 15 ਜਨਵਰੀ 2015 ਨੂੰ ਨਵੀ ਭਰਤੀ ਤੇ 3 ਸਾਲ ਦਾ ਪ੍ਰਰੋਬੇਸ਼ਨ ਪੀਰੀਅਡ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਆਗੂਆਂ ਵੱਲੋ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਜਿਸਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਹੜਤਾਲ 'ਚ ਬਸੰਤ ਸਿੰਘ ਰਾਜੂ, ਮੇਜਰ ਸਿੰਘ ਚੌਤਰਾ, ਹਰਜਿੰਦਰ ਸਿੰਘ ਸਿੱਧੂ, ਗੁਰਮੇਲ ਸਿੰਘ, ਸੁਖਮੰਦਰ ਸਿੰਘ, ਲਖਵਿੰਦਰ ਸਿੰਘ ਪੱਪੀ, ਚੌਧਰੀ ਬਲਵੀਰ ਸਿੰਘ, ਬਲਜਿੰਦਰ ਸਿੰਘ ਆਦਿ ਅਤੇ ਬਿਜਲੀ ਬੋਰਡ ਪੈਨਸ਼ਨਰਜ਼ ਯੂਨੀਅਨ ਦੇ ਸਾਥੀ ਜੋਗਿੰਦਰ ਸਿੰਘ ਵੀ ਸ਼ਾਮਲ ਹੋਏ।