ਵਰਿੰਦਰ ਬੱਬੂ, ਪੰਨੀਵਾਲਾ ਫੱਤਾ : ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਹੱਕ 'ਚ ਅਸਤੀਫਾ ਦੇ ਕੇ ਇੱਕ ਨਵਾਂ ਇਤਿਹਾਸ ਰਚਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬਾ ਕੁਲਦੀਪ ਕੌਰ ਮੋਹਲਾਂ ਸਕੱਤਰ ਇਸਤਰੀ ਅਕਾਲੀ ਦਲ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਬਾਦਲ ਨੇ ਕੁਰਸੀ ਨੂੰ ਪਿੱਛੇ ਛੱਡ ਕੇ ਆਪਣੇ ਕਿਸਾਨ, ਮਜ਼ਦੂਰ ਭਰਾਵਾਂ ਦੇ ਹੱਕਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੀ ਮਜ਼ਦੂਰਾਂ ਦੀ ਰੱਖਿਆ ਲਈ ਕੰਮ ਕਰਦਾ ਰਿਹਾ, ਮੋਢੇ ਨਾਲ ਮੋਢਾ ਮਿਲਾ ਕੇ ਕਦਮ ਨਾਲ ਕਦਮ ਮਿਲਾ ਕੇ ਚਲਦਾ ਰਿਹਾ ਹੈ ਅਤੇ ਚਲਦਾ ਰਹੇਗਾ। ਬੀਬਾ ਮੋਹਲਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਆਰਡੀਨੈਂਸਾਂ ਵਿਚ ਸ਼ਾਮਿਲ ਹੋ ਕੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ।ਉਨ੍ਹਾਂ ਕਿਹਾ ਕਿ ਨਾ ਸਿਰਫ ਮੁੱਖ ਮੰਤਰੀ ਉਸ ਉੱਚ ਕਮੇਟੀ ਦੇ ਮੈਂਬਰ ਸਨ ਜਿਸਨੇ ਆਰਡੀਨੈਂਸ ਤਿਆਰ ਕੀਤੇ ਅਤੇ ਵਿੱਤ ਮੰਤਰੀ ਪੰਜਾਬ ਮਨਪ੍ਰਰੀਤ ਸਿੰਘ ਬਾਦਲ ਨੇ ਕਮੇਟੀ ਦੀ ਮੁੰਬਈ 'ਚ ਹੋਈ ਮੀਟਿੰਗ 'ਚ ਭਾਗ ਵੀ ਲਿਆ। ਬੀਬਾ ਮੋਹਲਾਂ ਨੇ ਕਿਹਾ ਕਿ ਹੁਣ ਇਹ ਬਿਨਾ ਸ਼ੱਕ ਸਾਬਤ ਹੋ ਗਿਆ ਹੈ ਕਿ ਕਾਂਗਰਸ ਸਰਕਾਰ ਨੇ ਇਹ ਆਰਡੀਨੈਂਸ ਤਿਆਰ ਕਰਨ 'ਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਛੇ ਸਫਿਆ ਦਾ ਨੋਟ ਵੀ ਭੇਜਿਆ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੰਡੀਕਰਨ ਸੁਧਾਰਾਂ ਦੀ ਜਰੂਰਤ ਹੈ ਅਤੇ ਖੇਤੀ ਬਾੜੀ ਮੰਡੀਕਰਨ ਨੂੰ ਮੁਕਤ ਕਰਨਾ ਹੀ ਇਕਲੋਤਾ ਰਾਹ ਹੈ। ਬੀਬਾ ਮੋਹਲਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਘਟੀਆ ਰਾਜਨੀਤੀ ਛੱਡ ਕੇ ਪੰਜਾਬ ਦੇ ਕਿਸਾਨਾਂ ਦਾ ਲੋਕਾਂ ਦਾ ਸਾਥ ਦੇਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆ ਦੇ ਹੱਕਾਂ ਤੇ ਡਾਕਾ ਨਹੀਂ ਪੈਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਪਾਰਟੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ, ਹਰ ਸੰਘਰਸ਼ ਲਈ ਤਿਆਰ ਹੈ। ਇਸ ਮੌਕੇ ਉਨ੍ਹਾਂ ਨਾਲ ਬੀਬੀ ਪ੍ਰਭਜੋਤ ਕੌਰ ਮਦਰੱਸਾ, ਬੀਬੀ ਸੁਖਵਿੰਦਰ ਕੌਰ ਰੱਤਾ ਟਿੱਬਾ, ਬੀਬੀ ਸੁਨੀਤਾ ਰਾਣੀ, ਬੀਬੀ ਰਾਜ ਕੌਰ, ਗੁਰਪ੍ਰਰੀਤ ਸਿੰਘ, ਨਵਪ੍ਰਰੀਤ ਸਿੰਘ ਮੋਹਲਾਂ, ਯੂਥ ਆਗੂ ਹਰਵਿੰਦਰ ਸਿੰਘ ਮੋਹਲਾਂ ਮੌਜੂਦ ਸਨ।