ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਅਤੇ ਯੂਟੀ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਭੁੱਖ ਹੜਤਾਲ 'ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਜੱਥੇਬੰਦੀਆਂ, ਜਿਸ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ਼ਜ਼ ਯੂਨੀਅਨ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ (ਰਾਣਾ) ਪੀਐਸਐਸਐਫ (ਸੱਜਣ ਸਿੰਘ) ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਰੋਡਵੇਜ਼, ਦੀ ਕਲਾਸ ਫੋਰ ਇੰਪਲਾਈਜ਼ ਯੂਨੀਅਨ, ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਪੈਨਸ਼ਨਰ ਐਸੋਸੀਏਸ਼ਨ ਮਲੋਟ (ਿਢੱਲੋਂ) ਵੱਲੋਂ ਆਪਣੇ-ਆਪਣੇ ਨੁਮਾਇੰਦੇ ਚਰਨਜੀਤ ਸਿੰਘ, ਅਮਨਦੀਪ ਸਿੰਘ, ਸੁਖਮੰਦਰ ਸਿੰਘ ਬੇਦੀ, ਮੁਕੇਸ਼ ਕੁਮਾਰ, ਹਰਬੰਸ ਸਿੰਘ, ਸਵਰਨ ਸਿੰਘ ਸੂਰੇਵਾਲੀਆ, ਵੀਰੇ ਪਾਂਡੇ, ਹਰਤੇਜ ਸਿੰਘ, ਮਹਿੰਦਰ ਸਿੰਘ ਭੁੱਖ ਹੜਤਾਲ 'ਤੇ ਬੈਠੇ। ਇਸ ਦੌਰਾਨ ਕੋਵਿਡ-19 ਦੀ ਨਿਯਮਾਂ ਨੂੰ ਧਿਆਨ 'ਚ ਰੱਖਿਆ ਗਿਆ। ਬੁਲਾਰਿਆਂ ਵੱਲੋਂ ਦੋਸ਼ ਲਾਇਆ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਨੂੰ ਮੰਗ ਪੱਤਰ ਦੇਣ ਤੋਂ ਲੈ ਕੇ ਕਲਮਛੋੜ ਹੜਤਾਲ ਕਰਕੇ ਕੰਮ ਠੱਪ ਕੀਤਾ ਗਿਆ ਜਿਸਤੋਂ ਬਾਅਦ ਸਰਕਾਰ ਦੇ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨਾਲ ਜੱਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਈ ਅਤੇ ਕਾਫੀ ਮੰਗਾਂ ਤੁਰੰਤ ਮੰਨ ਕੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕਹੀ ਗਈ ਸੀ ਪਰ ਮਹੀਨਾ ਅਗਸਤ 'ਚ ਹੋਈ ਮੀਟਿੰਗ ਤੋਂ ਲੈ ਕੇ ਅਜੇ ਤੱਕ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ। ਇਸ ਮੌਕੇ ਕਰਮਜੀਤ ਸ਼ਰਮਾ, ਕਾਲਾ ਸਿੰਘ ਬੇਦੀ, ਨੱਥਾ ਸਿੰਘ, ਬਸੰਤ ਸਿੰਘ ਰਾਜੂ, ਅੰਗਰੇਜ਼ ਸਿੰਘ, ਜੋਗਿੰਦਰ ਸਿੰਘ, ਬੂਟਾ ਸਿੰਘ, ਚੌਧਰੀ ਬਲਵੀਰ ਸਿੰਘ, ਗੁਰਮੇਲ ਸਿੰਘ ਪ੍ਰਧਾਨ, ਰੇਵਤ ਸਿੰਘ, ਲਖਵਿੰਦਰ ਸਿੰਘ ਪੱਪੀ, ਓਮ ਪ੍ਰਕਾਸ਼, ਮੇਜਰ ਸਿੰਘ ਚੌਤਰਾ, ਇੰਦਰਪਾਲ ਸਿੰਘ ਸੰਧੂ, ਪਰਮਜੀਤ ਸਿੰਘ, ਸੰਦੀਪ ਬੱਤਰਾ, ਬਲਜੀਤ ਸਿੰਘ ਮਾਨ ਵੀ ਹਾਜ਼ਰ ਸਨ।