ਭੰਵਰਾ/ਗਿੱਲ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਵੀਰਵਾਰ ਨੂੰ 54 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜ਼ਿਲ੍ਹੇ ਭਰ 'ਚ ਹੁਣ ਤੱਕ ਕੋਰੋਨਾ ਪਾਜ਼ੇਟਿਵ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵੀਰਵਾਰ ਨੂੰ ਜ਼ਿਲ੍ਹੇ ਅੰਦਰ ਪਾਏ ਗਏ ਕੋਰੋਨਾ ਪਾਜ਼ੇਟਿਵ 54 ਵਿਅਕਤੀਆਂ 'ਚੋਂ 4 ਸ੍ਰੀ ਮੁਕਤਸਰ ਸਾਹਿਬ, 21 ਮਲੋਟ, 06 ਗਿੱਦੜਬਾਹਾ, 1 ਪੱਕੀਟਿੱਬੀ, 2 ਭੀਟੀਵਾਲਾ, 1 ਬੂੜਾ ਗੁੱਜਰ, 3 ਖੁੱਡੀਆਂ ਗੁਲਾਬ ਸਿੰਘ, 1 ਤਰਖਾਣਵਾਲਾ, 1 ਸਿੱਖਵਾਲਾ, 1 ਜੰਡਵਾਲਾ, 1 ਹੁਸਨਰ, 1 ਚਿੱਬੜਾਂਵਾਲੀ, 3 ਹਰੀਕੇ ਕਲਾਂ, 1 ਭੂੰਦੜ, 1 ਲੱਖੇਵਾਲੀ, 1 ਸਹਿਣਖੇੜਾ, 1 ਕਿਲਿਆਂਵਾਲੀ, 1 ਰੱਤਾ ਖੇੜਾ, 1 ਲੰਬੀ, 1 ਸੌਂਕੇ ਅਤੇ 1 ਰੁਪਾਣਾ ਪਿੰਡ ਨਾਲ ਸਬੰਧਿਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚੋਂ ਵੀਰਵਾਰ ਨੂੰ 62 ਮਰੀਜ਼ ਠੀਕ ਹੋ ਕੇ ਘਰ ਵਾਪਸ ਪਰਤੇ ਹਨ ਅਤੇ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 656 ਹੈ। ਜ਼ਿਲ੍ਹੇ 'ਚੋਂ ਹੁਣ ਤੱਕ ਕੁੱਲ 1576 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ ਭਰ 'ਚੋਂ ਹੁਣ ਤੱਕ ਕੁਲ 36570 ਸੈਂਪਲ ਲਏ ਗਏ ਹਨ ਜਿਨ੍ਹਾਂ 'ਚੋਂ 33094 ਲੋਕਾਂ ਦੇ ਸੈਂਪਲ ਨੈਗਟਿਵ ਅਤੇ ਇਨਕਨਕਲੁਸਿਵ ਪਾਏ ਗਏ ਹਨ। ਜ਼ਿਲ੍ਹੇ 'ਚ 1180 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਡਾ. ਐਚਐਨ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾ ਕੇ ਰੱਖੋ ਤੇ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ 'ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭੀੜ ਵਾਲੀਆਂ ਜਗ੍ਹਾ 'ਤੇ ਨਾ ਜਾਓ ਅਤੇ ਮਾਸਕ ਦੀ ਵਰਤੋਂ ਕਰੋ, ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜੋ ਕੋਰੋਨਾ ਨਾਲ ਨਜਿੱਠਿਆ ਜਾ ਸਕੇ।