ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈੱਲਫੇਅਰ ਬੋਰਡ (ਦਫਤਰ ਸਹਾਇਕ ਕਿਰਤ ਕਮਿਸ਼ਨਰ ਮੋਗਾ) ਵਿਖੇ ਕੰਮ ਕਰ ਰਹੇ ਸਟਾਫ ਨੂੰ ਬਿਨਾਂ ਕਸੂਰ ਤੋਂ ਸੇਵਾਵਾਂ ਵਾਪਸ ਲੈਣ ਦੇ ਸਬੰਧ 'ਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈਲਫੇਅਰ ਬੋਰਡ ਸਟਾਫ ਯੂਨੀਅਨ (ਇਫਟੂ) ਵੱਲੋਂ ਸੂਬਾ ਪ੍ਰਧਾਨ ਸੇਵਕ ਸਿੰਘ ਤੇ ਜਰਨਲ ਸਕੱਤਰ ਜਗਜੀਤ ਸਿੰਘ ਦੀ ਅਗਵਾਈ 'ਚ ਸਹਾਇਕ ਕਿਰਤ ਕਮਿਸ਼ਨਰ ਮੋਗਾ ਰਾਹੀਂ ਕਿਰਤ ਕਮਿਸ਼ਨਰ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ। ਮੀਟਿੰਗ ਦੌਰਾਨ ਯੂਨੀਅਨ ਨੇ ਮੰਗ ਕੀਤੀ ਕਿ ਜੋ ਵੀ ਘਟਨਾ ਸਹਾਇਕ ਕਿਰਤ ਕਮਿਸ਼ਨਰ ਮੋਗਾ ਦੇ ਦਫਤਰ ਵਿਚ ਵਾਪਰੀ ਹੈ, ਉਸ ਵਿਚ ਬੀਓਸੀ ਸਟਾਫ ਦਾ ਕੋਈ ਸਬੰਧ ਨਹੀਂ ਹੈ ਪਰ ਵਿਭਾਗ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ। ਜਿਸ ਪ੍ਰਤੀ ਯੂਨੀਅਨ ਨੇ ਆਪਣਾ ਮੰਗ ਪੱਤਰ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਬੀਓਸੀ ਸਟਾਫ ਦੀਆਂ ਸੇਵਾਵਾਂ ਬਹਾਲ ਨਾ ਕੀਤੀਆਂ ਤਾਂ ਯੂਨੀਅਨ ਅਗਲਾ ਸੰਘਰਸ਼ ਵਿੱਢੇਗੀ ਅਤੇ ਯੂਨੀਅਨ 13 ਅਕਤੂਬਰ ਨੂੰ ਪਟਿਆਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਹੋ ਰਹੀ ਰੈਲੀ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰੇਗੀ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸੇਵਕ ਸਿੰਘ, ਜਰਨਲ ਸਕੱਤਰ ਜਗਜੀਤ ਸਿੰਘ, ਮੀਤ ਪ੍ਰਧਾਨ ਬਿਕਰਮਜੀਤ ਸਿੰਘ, ਖਜ਼ਾਨਚੀ ਪੁਨੀਤ ਗੋਪਾਲ, ਹਰਪਿੰਦਰ ਲੁਧਿਆਣਾ, ਰਾਜਬੀਰ ਸਿੰਘ ਕਪੂਰਥਲਾ, ਮੈਡਮ ਇੰਦੂ ਬਾਲਾ, ਸੁਖਪ੍ਰਰੀਤ ਸਿੰਘ ਬਠਿੰਡਾ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਰਛਪਾਲ ਸਿੰਘ, ਚਮਕੌਰ ਸਿੰਘ ਤੇ ਅੰਮਿ੍ਤਪਾਲ ਕੌਰ ਇਨ੍ਹਾਂ ਦੀ ਅਗਵਾਈ ਵਿਚ ਏਐਲਸੀ ਰਾਹੀਂ ਕਿਰਤ ਕਮਿਸ਼ਨਰ, ਪੰਜਾਬ ਦੇ ਨਾਮ 'ਤੇ ਮੰਗ ਪੱਤਰ ਦਿੱਤਾ ਗਿਆ।