ਦਵਿੰਦਰ ਬਾਘਲਾ, ਦੋਦਾ : ਨੰਬਰਦਾਰ ਯੂਨੀਅਨ ਸਬ ਤਹਿਸੀਲ ਦੋਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਰ ਮੀਟਿੰਗ ਜਗਸੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਜੀ ਦੇ ਡੇਰੇ ਵਿੱਚ ਹੋਈ। ਮੀਟਿੰਗ 'ਚ ਭਖਦੇ ਮਸਲੇ ਕਿਰਸਾਨੀ ਹਿੱਤਾਂ ਦੇ ਖਿਲਾਫ਼ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਸਮੇਂ ਵਿੱਚ ਕਿਰਾਸਨੀ ਲਈ ਮਾਰੂ ਅਤੇ ਘਾਤਕ ਸਾਬਤ ਹੋਵੇਗਾ। ਇਸ ਕਰਕੇ ਅੱਜ ਸਾਰੇ ਪੰਜਾਬ ਦੇ ਕਿਸਾਨਾਂ ਨੇ ਜਬਰਦਾਸਤ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਕਿਸਾਨਾਂ ਦੇ ਦਬਾਅ ਹੇਠ ਪੰਜਾਬ ਸਰਕਾਰ ਨੇ ਜੋ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਜਿਤਾਉਂਦਿਆਂ ਇਕ ਮਤਾ ਪੇਸ਼ ਹੈ ਬਹੁਤ ਹੀ ਸ਼ਲਾਘਾਯੋਗ ਹੈ। ਨੰਬਰਦਾਰ ਯੂਨੀਅਨ ਸਬ ਤਹਿਸੀਲ ਦੋਦਾ ਨੇ ਕਿਹਾ ਉਹ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹਨ ਤੇ ਸੰਘਰਸ਼ 'ਚ ਡਟਵਾਂ ਸਾਥ ਦੇਣਗੇ। ਇਸਤੋਂ ਉਪਰੰਤ ਨੰਬਰਦਾਰ ਯੂਨੀਅਨ ਸਬ ਤਹਿਸੀਲ ਦੋਦਾ ਦਾ ਯਾਦਗਰੀ ਕਲੈਡਰ ਵੀ ਜਾਰੀ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਜਗਸੀਰ ਸਿੰਘ, ਕੁਲਵੰਤ ਸਿੰਘ ਬਰਾੜ, ਜਗਦੇਵ ਸਿੰਘ ਕਾਉਣੀ, ਕੁਲਵੰਤ ਸਿੰਘ, ਮਨਜੀਤ ਸਿੰਘ ਮੱਲਣ, ਸਾਧੂ ਸਿੰਘ, ਵੀਰ ਸਿੰਘ ਨੰਬਰਦਾਰ, ਬਲਰਾਜ ਸਿੰਘ, ਹਰਦੀਪ ਸਿੰਘ ਨੰਬਰਦਾਰ, ਹਰਦੇਵ ਸਿੰਘ ਨੰਬਰਦਾਰ, ਸੁਰਜੀਤ ਸਿੰਘ, ਬਿੱਲੂ ਸਿੰਘ ਨੰਬਰਦਾਰ, ਹੰਸਾ ਸਿੰਘ, ਬਿੱਲੂ ਸਿੰਘ, ਗੁਰਾਦਿੱਤਾ ਸਿੰਘ, ਹਰਨੇਕ ਸਿੰਘ, ਪ੍ਰਰੀਤਮ ਸਿੰਘ, ਪਿ੍ਰਤਪਾਲ ਸਿੰਘ, ਹੰਸਾ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।