ਜਗਸੀਰ ਛੱਤਿਆਣਾ, ਗਿੱਦੜਬਾਹਾ : ਜੈ ਮਿਲਾਪ ਸ਼੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਸਮਾਜ ਸੇਵੀ ਸੰਸਥਾ ਗਿੱਦੜਬਾਹਾ ਮੈਡੀਕਲ ਲੈਬ ਟੈਕਨੋਲੋਜਿਸਟ ਐਸੋਸੀਏਸ਼ਨ ਵੱਲੋਂ ਸੂਬਾ ਪ੍ਰਧਾਨ ਐਸਪੀ ਵਾਲੀਆ ਦੀ ਅਗਵਾਈ 'ਚ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਹਸਪਤਾਲ ਦੇ ਐਸਐਮਓ. ਡਾਕਟਰ ਪ੍ਰਦੀਪ ਸਚਦੇਵਾ ਨੇ ਰਿਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ. ਰਾਜੀਵ ਜੈਨ, ਡਾ. ਮੋਨਿਕਾ ਖੰਨਾ, ਡਾ. ਗੁਰਪ੍ਰਰੀਤ ਚੀਮਾ, ਡਾ. ਧਰੇਂਦਰ ਗਰਗ ਆਦਿ ਵੀ ਹਾਜ਼ਰ ਸਨ। ਐਸਐਮਓ ਡਾਕਟਰ ਪ੍ਰਦੀਪ ਸਚਦੇਵਾ ਨੇ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਕੀਤੇ ਗਏ ਇਸ ਉਪਰਾਲੇ ਨਾਲ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਜਰੂਰਤਮੰਦ ਮਰੀਜ਼ਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਖੂਨਦਾਨ ਨੂੰ ਸਭ ਤੋਂ ਵੱਡਾ ਦਾਨ ਹੈ ਬਲੱਡ ਬੈਂਕ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ 125 ਯੂਨਿਟ ਖੂਨ ਇਕੱਤਰ ਕੀਤਾ। ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿਨ੍ਹ ਦੇ ਕੇ ਸਨਮਾਨਿਤ ਕੀਤਾ। ਵਾਤਾਵਰਣ ਲਈ ਹਰ ਖੂਨਦਾਨੀ ਨੂੰ ਇੱਕ-ਇੱਕ ਪੌਦਾ ਦੇ ਕੇ ਉਸ ਦਾ ਪਾਲਣ ਪੋਸ਼ਣ ਕਰਨ ਲਈ ਪ੍ਰਰੇਰਿਤ ਕੀਤਾ। ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ੲਸ ਮੌਕੇ ਸੰਸਥਾ ਦੇ ਚੇਅਰਮੈਨ ਰਣਵੀਰ ਸਿੰਘ, ਪ੍ਰਧਾਨ ਸਾਹਿਲ ਬਾਂਸਲ, ਸਕੱਤਰ ਜਤਿੰਦਰ ਸਿੰਘ, ਜਿਲ੍ਹਾ ਸਕੱਤਰ ਅਮਨਦੀਪ ਸਿੰਘ ਅਤੇ ਖ਼ਜ਼ਾਨਚੀ ਕੁਲਦੀਪ ਸਿੰਘ ਤੋਂ ਇਲਾਵਾ ਸਮੂਹ ਸੰਸਥਾ ਦੇ ਮੈਂਬਰ ਹਾਜ਼ਿਰ ਸਨ।