ਅਮਰਸੀਰ, ਸੁਖਮਨਦੀਪ, ਹਰਪ੍ਰੀਤ ਨੇ ਕਾਲਜ ’ਚੋਂ ਮਾਰੀ ਬਾਜ਼ੀ
ਐਮਏ (ਇਤਿਹਾਸ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Fri, 20 Mar 2026 04:22 PM (IST)
Updated Date: Fri, 20 Mar 2026 04:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਮਏ (ਇਤਿਹਾਸ) ਸਮੈਸਟਰ ਪਹਿਲਾ ਦੇ ਬੀਤੇ ਦਿਨ ਐਲਾਣੇ ਨਤੀਜਿਆਂ ’ਚ ਐੱਮਐੱਮਡੀ ਡੀਏਵੀ ਕਾਲਜ ਗਿੱਦੜਬਾਹਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅਮਰਸੀਰ ਸਿੰਘ ਨੇ 73.75 ਫੀਸਦੀ ਅੰਕ ਪ੍ਰਾਪਤ ਕਰਦੇ ਹੋਏ ਪਹਿਲਾ, ਸੁਖਮਨਦੀਪ ਕੌਰ 73 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਪ੍ਰੀਤ ਕੌਰ 71.5 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦਾ ਪਹਿਲੇ ਸੈਮਸਟਰ ਦਾ ਓਵਰਆਲ ਨਤੀਜਾ 100 ਫੀਸਦੀ ਰਿਹਾ ਹੈ। ਇਸ ਮੌਕੇ ਉਨ੍ਹਾਂ ਪ੍ਰੀਖਿਆ ਵਿਚ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸੁਭਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਰਾਮਸ਼ਰਨ, ਪ੍ਰੋ. ਜਸਵਿੰਦਰ ਬਾਘਲਾ ਅਤੇ ਪ੍ਰੋ. ਰੋਮਨ ਕੁਮਾਰ ਵੀ ਮੌਜੂਦ ਸਨ।