- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਭਿਮੰਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।

ਭੰਵਰਾ/ ਗਿੱਲ, ਸ੍ਰੀ ਮੁਕਤਸਰ ਸਾਹਿਬ : ਅਭਿਮੰਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। 28-07-2026 ਨੂੰ ਡਾਇਲ 112 'ਤੇ ਇੱਕ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕਾਨਿਆਂਵਾਲੀ ਦੀਆਂ ਦੋ ਨਾਬਾਲਗ ਲੜਕੀਆਂ ਨੂੰ ਕਾਰ ਵਿੱਚ ਲਿਜਾਣ ਸਬੰਧੀ ਘਟਨਾ ਵਾਪਰੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕੀਤਾ ਗਿਆ ਸੀ। ਮਨਮੀਤ ਸਿੰਘ ਢਿੱਲੋ ਕਪਤਾਨ ਪੁਲਿਸ (ਡੀ) ਤੇ ਬਚਨ ਸਿੰਘ ਉਪ ਕਪਤਾਨ ਪੁਲਿਸ (ਸਬ-ਡਵੀਜ਼ਨ) ਸ਼੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ, ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਦੀਆਂ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਤੁਰੰਤ ਤਫਤੀਸ਼ ਸ਼ੁਰੂ ਕੀਤੀ ਗਈ।
ਤਫਤੀਸ਼ ਦੌਰਾਨ ਪੁਲਿਸ ਟੀਮਾਂ ਨੇ ਤੇਜ਼ੀ ਅਤੇ ਸੁਚੱਜੀ ਕਾਰਵਾਈ ਕਰਦਿਆਂ ਸਿਰਫ਼ 4 ਘੰਟਿਆਂ ਦੇ ਅੰਦਰ ਦੋਵੇਂ ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਉਪਰੰਤ ਉਨ੍ਹਾਂ ਨੂੰ ਲੋੜੀਂਦੀ ਕਾਨੂੰਨੀ ਕਾਰਵਾਈ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਖੀ ਸੈਂਟਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਰੱਖਿਆ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਬਾਲਗ ਅਤੇ ਦੋ ਨਾਬਾਲਗ ਸ਼ਾਮਲ ਹਨ। ਕਾਨੂੰਨੀ ਪ੍ਰਕਿਰਿਆ ਅਨੁਸਾਰ ਬਾਲਗ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਦਕਿ ਨਾਬਾਲਗ ਦੋਸ਼ੀਆਂ ਸਬੰਧੀ ਕਾਰਵਾਈ ਕਿਸ਼ੋਰ ਨਿਆਂ (Juvenile Justice) ਐਕਟ ਦੇ ਪ੍ਰਾਵਧਾਨਾਂ ਅਨੁਸਾਰ ਕੀਤੀ ਜਾ ਰਹੀ ਹੈ।