ਵੱਡੀ ਵਾਰਦਾਤ: ਮੋਹਲਾਂ ਵਿਖੇ ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
ਪਿੰਡ ਮੋਹਲਾਂ ਵਿਖੇ ਇਕ 35 ਸਾਲਾ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਬੀਰ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਪਿੰਡ ਮੋਹਲਾਂ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਉਕਤ ਨੌਜਵਾਨ ਘਰੇਲੂ ਕਲੇਸ਼ ਦੇ ਚਲਦਿਆਂ ਪ੍ਰੇਸ਼ਾਨ ਸੀ
Publish Date: Fri, 30 Jan 2026 12:53 PM (IST)
Updated Date: Fri, 30 Jan 2026 12:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਪਿੰਡ ਮੋਹਲਾਂ ਵਿਖੇ ਇਕ 35 ਸਾਲਾ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਬੀਰ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਪਿੰਡ ਮੋਹਲਾਂ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਉਕਤ ਨੌਜਵਾਨ ਘਰੇਲੂ ਕਲੇਸ਼ ਦੇ ਚਲਦਿਆਂ ਪ੍ਰੇਸ਼ਾਨ ਸੀ, ਜਿਸ ਦੇ ਕਾਰਨ ਉਸਨੇ ਆਪਣੀ ਲਾਇਸੰਸੀ 12 ਬੋਰ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ। ਓਧਰ ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਕਬਰਵਾਲਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ’ਚ ਲੈ ਕੇ ਮਲੋਟ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।
ਮ੍ਰਿਤਕ ਦੇ ਦੋ ਲੜਕੀਆਂ ਹਨ ਜਿਨ੍ਹਾਂ ’ਚੋਂ ਇਕ ਦੀ ਉਮਰ 08 ਸਾਲ ਅਤੇ ਇਕ ਦੀ 05 ਸਾਲ ਹੈ। ਪੁਲਿਸ ਵੱਲੋਂ ਗੋਲੀ ਮਾਰਨ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਤੱਕ ਮ੍ਰਿਤਕ ਦੇ ਗੋਲੀ ਮਾਰਨ ਦੇ ਅਸਲ ਕਾਰਨਾਂ ਪਤਾ ਨਹੀਂ ਲੱਗ ਸਕਿਆ।