- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੰਬੀ ਤੋਂ ਸੀਨੀਅਰ ਪੱਤਰਕਾਰ ਮੇਵਾ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਜਵਾਨ ਪੁੱਤਰ ਸੰਦੀਪ ਸਿੰਘ (ਪੰਜਾਬ ਪੁਲਿਸ) ਦੀ ਮੰਗਲਵਾਰ ਨੂੰ ਪਿੰਡ ਅਬੁਲਖੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ ਮੌਕੇ ਰਿਸ਼ਤੇਦਾਰਾਂ, ਪਰਿਵਾਰਿਕ ਮੈਂਬਰਾਂ ਤੇ ਸਿਆਸੀ ਆਗੂਆਂ ਨੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਪੰਜਾਬੀ ਜਾਗਰਣ ਟੀਮ, ਮਲੋਟ: ਲੰਬੀ ਤੋਂ ਸੀਨੀਅਰ ਪੱਤਰਕਾਰ ਮੇਵਾ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਜਵਾਨ ਪੁੱਤਰ ਸੰਦੀਪ ਸਿੰਘ (ਪੰਜਾਬ ਪੁਲਿਸ) ਦੀ ਮੰਗਲਵਾਰ ਨੂੰ ਪਿੰਡ ਅਬੁਲਖੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ ਮੌਕੇ ਰਿਸ਼ਤੇਦਾਰਾਂ, ਪਰਿਵਾਰਿਕ ਮੈਂਬਰਾਂ ਤੇ ਸਿਆਸੀ ਆਗੂਆਂ ਨੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਪੱਤਰਕਾਰ ਮੇਵਾ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੁੱਤਰ ਦਾ ਹਮੇਸ਼ਾ ਲਈ ਘਰੋਂ ਤੁਰ ਜਾਣਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।