ਗਿੱਦੜਬਾਹਾ ਤੋਂ ਕਈ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ
ਗਿੱਦੜਬਾਹਾ ਤੋਂ ਕਈ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ
Publish Date: Tue, 13 Jan 2026 05:26 PM (IST)
Updated Date: Tue, 13 Jan 2026 05:27 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਗਿੱਦੜਬਾਹਾ ਸ਼ਹਿਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਇੰਚਾਰਜ ਪਰਮਜੋਤ ਸਿੰਘ ਪੈਵੀ ਢਿੱਲੋਂ ਦੀ ਪ੍ਰੇਰਨਾ ਸਦਕਾ ਗਿੱਦੜਬਾਹਾ ਸ਼ਹਿਰ ਦੇ ਵਾਰਡ ਨੰਬਰ ਇੱਕ ਤੋਂ ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਦੇ ਕਰੀਬੀ ਕੱਟੜ ਕਾਂਗਰਸੀ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਹਲਕਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਛਿੰਦਰਪਾਲ, ਬਲਦੇਵ ਸਿੰਘ, ਰਵੀਖਾਨ, ਭੀਮ ਸੈਨ, ਖੁਸ਼ਦੀਪ ਸਿੰਘ ਆਪਣੇ ਸਮੂਹ ਪਰਿਵਾਰ ਸਮੇਤ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਹੂਲਤਾਂ ਲਈ ਨਵੀਂਆਂ ਨਵੀਂਆਂ ਯੋਜਨਾਵਾਂ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪੰਜਾਬ ਦੇ ਲੋਕ ਖੁਸ਼ ਹਨ ਅਤੇ ਆਉਣ ਵਾਲੀ 2027 ’ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ। ਇਸ ਮੌਕੇ ਪ੍ਰਧਾਨ ਹਰੀ ਸਿੰਘ, ਸ਼ਮੀ ਘਈ, ਹਰਵਿੰਦਰ ਸਿੰਘ ਕਾਕਾ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।