ਵੱਖ-ਵੱਖ ਪਾਰਟੀਆਂ ਨੂੰ ਛੱਡ ਅਨੇਕਾਂ ਪਰਿਵਾਰ ਭਾਜਪਾ ’ਚ ਸ਼ਾਮਲ ਪਿੰਡ ਮਹਾਂਬੱਧਰ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਅਨੇਕਾਂ ਪਰਿਵਾਰ ਭਾਜਪਾ ’ਚ ਸ਼ਾਮਲ
Publish Date: Thu, 01 Oct 2026 05:11 PM (IST)
Updated Date: Fri, 02 Oct 2026 04:04 AM (IST)
ਲੋਕਾਂ ਦਾ ਵਿਸ਼ਵਾਸ ਭਾਜਪਾ ’ਤੇ ਵੱਧ ਰਿਹਾ ਹੈ : ਬੱਲਮਗੜ੍ਹ ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਹਲਕਾ ਮਲੋਟ ਦੇ ਪਿੰਡ ਮਹਾਂਬੱਧਰ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹੈਪੀ ਮਾਨ, ਗੁਰਪ੍ਰੀਤ ਸਿੰਘ ਮਹਾਂਬੱਧਰ ਦੀ ਪ੍ਰੇਰਣਾ ਸਦਕਾ ਅਤੇ ਸ. ਪਰਮਿੰਦਰ ਸਿੰਘ ਪਾਸ਼ਾ ਬੱਲਮਗੜ੍ਹ ਦੀ ਅਗਵਾਈ ਹੇਠ ਅਨੇਕਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ’ਚ ਪਰਮਜੀਤ ਕੌਰ ਪ੍ਰਧਾਨ, ਕੇਵਲ ਸਿੰਘ ਪ੍ਰਧਾਨ, ਬੱਗਾ ਸਿੰਘ, ਗੁਰਲਾਲ ਸਿੰਘ, ਜਗਸੀਰ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ, ਮੰਗਾ ਸਿੰਘ, ਮਨੀ ਸਿੰਘ, ਗੁਰਮੀਤ ਕੌਰ, ਅਮਨਦੀਪ ਕੌਰ, ਚਰਨਜੀਤ ਕੌਰ, ਪੂਨਮ ਕੌਰ, ਸੁਖਜੀਤ ਕੌਰ, ਚਰਨਜੀਤ ਕੌਰ ਪਤਨੀ ਰਾਮ ਸਿੰਘ, ਮਨਦੀਪ ਕੌਰ, ਮਨਪ੍ਰੀਤ ਕੌਰ, ਗੁਰਮੀਤ ਕੌਰ ਪਤਨੀ ਬਲਵਿੰਦਰ ਸਿੰਘ, ਗੁਰਮੇਲ ਕੌਰ, ਗੁੱਡੀ ਕੌਰ, ਮਨਜੀਤ ਕੌਰ, ਅਮਨਦੀਪ ਕੌਰ ਅਤੇ ਭਿੰਡਰ ਕੌਰ ਸਮੇਤ ਹੋਰ ਪਰਿਵਾਰ ਸ਼ਾਮਲ ਹੋਏ। ਇਸ ਮੌਕੇ ਪਰਮਿੰਦਰ ਸਿੰਘ ਪਾਸ਼ਾ ਬੱਲਮਗੜ੍ਹ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਲਗਾਤਾਰ ਭਾਰਤੀ ਜਨਤਾ ਪਾਰਟੀ ਪ੍ਰਤੀ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ 2027 ਵਿਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਭਾਜਪਾ ’ਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ 2027 ’ਚ ਭਾਜਪਾ ਸਰਕਾਰ ਆਉਣ ਤੇ ਹਲਕਾ ਮਲੋਟ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।