ਡਿੰਪੀ ਢਿੱਲੋਂ ਦੀ ਅਗਵਾਈ ’ਚ ਹੁਸਨਰ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਲ
ਡਿੰਪੀ ਢਿੱਲੋਂ ਦੀ ਅਗਵਾਈ ’ਚ ਪਿੰਡ ਹੁਸਨਰ ਦੇ ਕਈ ਪਰਿਵਾਰ ਪਾਰਟੀ ’ਚ ਹੋਏ ਸ਼ਾਮਿਲ
Publish Date: Wed, 08 Apr 2026 04:12 PM (IST)
Updated Date: Wed, 08 Apr 2026 04:14 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਵਿਧਾਨ ਸਭਾ ਦੀਆਂ ਚੋਣਾਂ ਭਾਵੇਂ ਅਗਲੇ ਸਾਲ 2027 ’ਚ ਹੋਣ ਜਾ ਰਹੀਆਂ ਹਨ ਪਰ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ। ਅੱਜ ਪਿੰਡ ਹੁਸਨਰ ਦੇ ਮਹਿਮਾ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀਆਂ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਜਿਨਾਂ ਵਿੱਚ ਬਲਤੇਜ ਸਿੰਘ ਪੁੱਤਰ ਅਜੈਬ ਸਿੰਘ ਪੰਚਾਇਤ ਮੈਂਬਰ, ਖੁਸ਼ਵਿੰਦਰ ਸਿੰਘ ਪੁੱਤਰ ਬਲਤੇਜ ਸਿੰਘ, ਗੁਰਚਰਨ ਸਿੰਘ ਪੁੱਤਰ ਰਾਮ ਜੀ ਲਾਲ, ਗੋਰਾ ਸਿੰਘ ਪੁੱਤਰ ਗੁਰਚਰਨ ਸਿੰਘ, ਅਮਿਤ ਕੁਮਾਰ ਪੁੱਤਰ ਰਾਮ ਬਖਸ਼ ਰਾਮ, ਵਿਜੇ ਕੁਮਾਰ ਪੁੱਤਰ ਰਘਬੀਰ ਸਿੰਘ, ਕਾਕਾ ਬਾਬਾ, ਹਰਪ੍ਰੀਤ ਕੌਰ ਪਤਨੀ ਕਾਕਾ ਬਾਬਾ, ਨਿੱਕਾ ਸਿੰਘ ਪੁੱਤਰ ਦਰਸ਼ਨ ਸਿੰਘ ਆਪਣੇ ਪਰਿਵਾਰ ਸਮੇਤ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਸਹਿਯੋਗ ਦੇਣ ਲਈ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ’ਚ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਆਮ ਲੋਕਾਂ ਦੀਆਂ ਸਹੂਲਤਾਂ ਲਈ ਨਵੀਆਂ ਨਵੀਆਂ ਯੋਜਨਾਵਾਂ ਲੈ ਕੇ ਆਈ ਹੈ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਕੀਤੇ ਤੇ ਪੰਜਾਬ ਸਰਕਾਰ ਦੇ ਚਾਰ ਸਾਲ ਦੇ ਕਾਰਜ ਕਾਲ ਤੋਂ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ।