ਕੁਰਾਈਵਾਲਾ ਦੇ ਅਨੇਕਾਂ ਪਰਿਵਾਰ ਕਾਂਗਰਸ ਛੱਡ ‘ਆਪ’ ’ਚ ਹੋਏ ਸ਼ਾਮਲ ਪਿੰਡ ਕੁਰਾਈਵਾਲਾ ਦੇ ਅਨੇਕਾਂ ਪਰਿਵਾਰ ਕਾਂਗਰਸ ਛੱਡ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
Publish Date: Tue, 07 Jul 2026 06:29 PM (IST)
Updated Date: Tue, 07 Jul 2026 06:30 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਹਲਕਾ ਗਿੱਦੜਬਾਹਾ ਅੰਦਰ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਿੰਡ ਕੁਰਾਈਵਾਲਾ ਵਿਖੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ ਗੁਰਜੀਤ ਸਿੰਘ ਸਰਪੰਚ ਅਤੇ ਗੁਰਸੇਵਕ ਸਿੰਘ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਅਨੇਕਾਂ ਪਰਿਵਾਰਾਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ’ਚ ਸਤਪਾਲ ਸਿੰਘ, ਬਲਰਾਜ ਸਿੰਘ, ਦੇਸ਼ਰਾਜ ਸਿੰਘ, ਜੋਗਿੰਦਰ ਸਿੰਘ, ਗੁਰਤੇਜ ਸਿੰਘ, ਨਸੀਬ ਕੌਰ, ਜਮੁਨਾ ਕੌਰ, ਜੀਤੋ ਕੌਰ, ਰੇਸ਼ਮਾ ਕੌਰ, ਅਮਨਦੀਪ ਕੌਰ, ਬਲਜੀਤ ਕੌਰ, ਮਨਜੀਤ ਕੌਰ, ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਏ ਪਰਿਵਾਰਾਂ ਦਾ ਵਿਧਾਇਕ ਡਿੰਪੀ ਢਿੱਲੋਂ ਨੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਵਿਕਾਸ ਕਾਰਜਾਂ ਦੇ ਖੇਤਰ ’ਚ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਫ਼ੈਸਲਿਆਂ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਪ੍ਰਤੀ ਲਗਾਤਾਰ ਵਧ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਹਰ ਰੋਜ਼ ਵੱਡੀ ਗਿਣਤੀ ’ਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ ਅਤੇ ਹਲਕਾ ਗਿੱਦੜਬਾਹਾ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਬਲਰਾਜ ਸਿੰਘ ਢਿੱਲੋਂ , ਚੇਤਨ ਸਿੰਘ,ਨਾਇਬ ਸਿੰਘ, ਸੁਖਦੇਵ ਸਿੰਘ ਪੰਚ, ਰਜਨੀ ਬਾਲਾ ਪੰਚ, ਸੁਖਮੰਦਰ ਸਿੰਘ ਪੰਚ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਅਤੇ ਆਗੂ ਹਾਜ਼ਰ ਸਨ।