ਪਿੰਡ ਮੱਲਣ ਦੇ ਕਈ ਪਰਿਵਾਰ ‘ਆਪ’ ’ਚ ਹੋਏ ਸ਼ਾਮਲ
ਪਿੰਡ ਮੱਲਣ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਪ ’ਚ ਹੋਏ ਸ਼ਾਮਿਲ
Publish Date: Mon, 11 May 2026 03:22 PM (IST)
Updated Date: Mon, 11 May 2026 03:24 PM (IST)

ਪੰਜਾਬੀ ਜਾਗਰਣ ਟੀਮ, ਦੋਦਾ/ਗਿੱਦੜਬਾਹਾ : ਵਿਧਾਨ ਸਭਾ ਦੀਆਂ ਚੋਣਾਂ ਭਾਵੇਂ ਅਗਲੇ ਸਾਲ 2027 ’ਚ ਹੋਣ ਜਾ ਰਹੀਆਂ ਹਨ ਪਰ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ। ਅੱਜ ਪਿੰਡ ਮੱਲਣ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਕੋਟਲੀ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀਆਂ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਜਿਨਾਂ ’ਚ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਦੀਪ ਸਿੰਘ, ਭੀਮ ਸਿੰਘ, ਧਰਮ ਸਿੰਘ, ਨਿਰਭੈ ਸਿੰਘ, ਸੰਸਾਰ ਸਿੰਘ, ਸੁਖਪਾਲ ਸਿੰਘ, ਡਾਕਟਰ ਜਸਕਰਨ ਸਿੰਘ, ਜਸਵੀਰ ਸਿੰਘ, ਮਸੂਰਾ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਪ੍ਰਿਤਪਾਲ ਸਿੰਘ, ਗੁਰਸੇਵਕ ਸਿੰਘ, ਕੌਰ ਸਿੰਘ, ਜਗਸੀਰ ਸਿੰਘ, ਧੀਰਾ ਸਿੰਘ, ਹਰਨੇਕ ਸਿੰਘ, ਲਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ’ਚ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਸਿੰਘ ਸਨੀ ਢਿੱਲੋਂ, ਜੋਨ ਇੰਚਾਰਜ ਚਰਨਜੀਤ ਸਿੰਘ ਲੁਹਾਰਾ ਤੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ।