ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਰੇਕ ਪਾਰਟੀ ਵੱਲੋਂ ਜੋੜ ਤੋੜ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਬਿਜਲੀ ਗਰੰਟੀ ਨੂੰ ਘਰ-ਘਰ ਪਹੁੰਚਾਉਣ ਨੂੰ ਲੈ ਕੇ ਪੋ੍ਗਰਾਮ ਉਲੀਕੇ ਗਏ ਹਨ। ਇਸ ਪੋ੍ਗਰਾਮ ਨੂੰ ਸਫਲਤਾ ਪੂਰਵਕ ਸਿਰੇ ਚੜ੍ਹਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪੂਰੀ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਨਜ਼ਦੀਕੀ ਪਿੰਡ ਕੋਟਲੀ ਸੰਘਰ ਵਿਖੇ ਇੱਕ ਨੌਜਵਾਨਾਂ ਦੇ ਭਾਰੀ ਇਕੱਠ ਨੇ ਭਰਪੂਰ ਸਮਰੱਥਨ ਦੇਣ ਦਾ ਐਲਾਨ ਕੀਤਾ। ਗੁਰਸੇਵਕ ਸਿੰਘ ਬਰਾੜ ਦੇ ਗ੍ਹਿ ਵਿਖੇ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਇਸ ਮੌਕੇ ਗੁਰਸੇਵਕ ਸਿੰਘ ਬਰਾੜ ਅਤੇ ਸੁਖਜਿੰਦਰ ਸਿੰਘ ਬਰਾੜ ਨੇ ਭਰੋਸਾ ਦਿੱਤਾ ਕਿ ਉਹ ਘਰ ਘਰ ਜਾਕੇ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਡੱਟ ਕੇ ਸਾਥ ਦੇ ਕੇ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ 'ਤੇ ਲਖਵੀਰ ਸਿੰਘ, ਗੁਰਪ੍ਰਰੀਤ ਸਿੰਘ, ਮਨਪ੍ਰਰੀਤ ਸਿੰਘ, ਦਲਜੀਤ ਸਿੰਘ, ਸੁਖਦੀਪ ਸਿੰਘ, ਬਲਵੰਤ ਸਿੰਘ, ਗਗਨਦੀਪ ਸਿੰਘ, ਪਲਵਿੰਦਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਤੇਜ ਸਿੰਘ, ਹਰਪ੍ਰਰੀਤ ਸਿੰਘ, ਹਰਕੀਰਤ ਸਿੰਘ, ਜਗਦੀਪ ਸਿੰਘ, ਦਿਲਪ੍ਰਰੀਤ ਸਿੰਘ, ਬਲਤੇਜ ਸਿੰਘ, ਭਿੰਦਰ ਸਿੰਘ ਆਦਿ ਹਾਜ਼ਰ ਸਨ।