ਸ਼ਹੀਦੀ ਦਿਵਸ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ
23 ਮਾਰਚ ਦੇ ਸ਼ਹੀਦਾਂ ਦਾ ਦਿਨ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ
Publish Date: Mon, 23 Mar 2026 05:36 PM (IST)
Updated Date: Mon, 23 Mar 2026 05:40 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਅੱਜ ਸੰਯੁਕਤ ਕਿਸਾਨ ਮੋਰਚਾ ਬਲਾਕ ਸ੍ਰੀ ਮੁਕਤਸਰ ਸਾਹਿਬ ਤੇ ਬਿਜਲੀ ਬੋਰਡ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਰੂਪ ’ਚ ਬ੍ਰਿਟਿਸ਼ ਸਾਮਰਾਜ ਵਿਰੋਧੀ ਆਜ਼ਾਦੀ ਸੰਗਰਾਮ ਦੇ ਮਾਣਮੱਤੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਨ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ 132 ਕੇਵੀਕੇ ਕਲੋਨੀ ਪਾਵਰਕਾਮ ਦੇ ਪੈਨਸ਼ਨਰ ਭਵਨ ’ਚ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕਰਕੇ ਮਨਾਇਆ ਗਿਆ। ਇਸ ਮੌਕੇ ਕਿਰਤੀ ਕਿਰਤੀ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਪੈਨਸ਼ਨਰ ਐਸੋਸੀਏਸ਼ਨ ਬਿਜਲੀ ਬੋਰਡ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਪਾਲ ਸਿੰਘ ਭੁਲੇਰੀਆਂ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਵੜਿੰਗ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀਕੇਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੀਨੀਅਰ ਆਗੂ ਮੇਜਰ ਸਿੰਘ ਭਾਗਸਰ, ਟੈਕਨੀਕਲ ਸਰਵਿਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਬਰਜਿੰਦਰ ਸ਼ਰਮਾ, ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸਰਕਲ ਪ੍ਰਧਾਨ ਕੇਸਰ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਸੰਬੋਧਨ ਕੀਤਾ। ਇਸ ਮੌਕੇ ਸਟੇਜ ਦੀ ਕਾਰਵਾਈ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਬੜੇ ਸੁਚੱਜੇ ਢੰਗ ਨਾਲ ਚਲਾਈ। ਇਸ ਮੌਕੇ ਜਥੇਦਾਰ ਰਜਿੰਦਰ ਸਿੰਘ ਦੂਹੇਵਾਲਾ, ਗੁਰਸੇਵਕ ਸਿੰਘ ਭਲੇਰੀਆਂ, ਬਲਦੇਵ ਸਿੰਘ ਹਰੀਕੇ ਕਲਾਂ, ਮਨਜੀਤ ਸ਼ਰਮਾ ਹਰੀਕੇ ਕਲਾਂ, ਫੌਜੀ ਬਲਜੀਤ ਸਿੰਘ ਝਬੇਲਵਾਲੀ, ਜਸਵੰਤ ਸਿੰਘ ਡੋਡਾਂਵਾਲੀ, ਗੁਰਮੀਤ ਸਿੰਘ ਸੰਗਰਾਣਾ, ਅਮਰਜੀਤ ਸ਼ਰਮਾ ਹਰੀਕੇ ਕਲਾਂ, ਠੇਕਾ ਮੁਲਾਜ਼ਮ ਸਰਕਲ ਸਕੱਤਰ ਮਨਜਿੰਦਰ ਸਿੰਘ ਥਾਂਦੇਵਾਲਾ, ਡਿਵੀਜ਼ਨ ਪ੍ਰਧਾਨ ਗੁਰਲਾਲ ਸਿੰਘ ਫੱਤਣਵਾਲਾ,ਗੁਰਚਰਨ ਸਿੰਘ ਖਾਲਸਾ, ਸੁਖਪਾਲ ਸਿੰਘ ਭੁਲੇਰੀਆਂ, ਬਾਬਾ ਤੇਜ ਸਿੰਘ, ਸੁਖਦੇਵ ਸਿੰਘ,ਆਦਿ ਕਿਸਾਨ ਅਤੇ ਮੁਲਾਜ਼ਮ ਆਗੂ ਹਾਜ਼ਰ ਸਨ।