40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਤੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ
40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਤੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ
Publish Date: Wed, 06 May 2026 05:06 PM (IST)
Updated Date: Wed, 06 May 2026 05:08 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਤੇ ਸਕੂਲ ਦਾ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਧਾਰਮਿਕ ਗੀਤਾਂ, ਕਵਿਤਾਵਾਂ ਤੇ ਨਾਟਕ ਰਾਹੀਂ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਸਕੂਲ ਮੈਨੇਜਮੈਂਟ ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਹੈਂਡ ਗ੍ਰੰਥੀ ਭਾਈ ਜਗਬੀਰ ਸਿੰਘ ਨੇ 40 ਮੁਕਤੇਆਂ ਦੀ ਬਹਾਦਰੀ ਤੇ ਬਲਿਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਇਸੇ ਦਿਨ ਸਕੂਲ ਦੇ ਸਥਾਪਨਾ ਦਿਵਸ ਨੂੰ ਵੀ ਮਨਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ। ਇਹ ਸਮਾਗਮ ਦੇ ਅੰਤ ’ਚ ਸਕੂਲ ਦੀ ਗੱਤਕਾ ਟੀਮ ਨੇ ਆਪਣੇ ਜੌਹਰ ਦਿਖਾਏ ਤੇ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਮੈਡਮ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪ੍ਰਿੰਸੀਪਲ ਜਯੋਤੀ ਗੂੰਬਰ ਤੇ ਸਮੂਹ ਸਟਾਫ਼ ਮੈਬਰ ਹਾਜ਼ਰ ਸਨ। ਇਸ ਮੌਕੇ ਆਈ ਹੋਈ ਸੰਗਤ ਤੇ ਬੱਚਿਆਂ ਨੂੰ ਅਤੁੱਟ ਲੰਗਰ ਵਰਤਾਇਆ ਗਿਆ। ਲੰਗਰ ਵਰਤਾਉਣ ਦੀ ਸੇਵਾ ਵੈਨ ਅਪਰੇਟਰ ਤੇ ਡਰਾਈਵਰਾਂ ਵੱਲੋਂ ਰਲ ਮਿਲ ਕੇ ਕੀਤੀ ਗਈ।