15 ਜਨਵਰੀ 2026 ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਹੋਵੇਗਾ ਤੇ 15 ਜਨਵਰੀ ਨੂੰ ਗੁਰਦੁਆਰਾ ਤੰਬੂ ਸਾਹਿਬ ਵਿਖੇ 11 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸ ਤੋਂ ਇਲਾਵਾ 15 ਜਨਵਰੀ ਨੂੰ ਹੀ ਗੇਟ ਨੰਬਰ 4 ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਕਿ ਗੁਰਦੁਆਰਾ ਟਿੱਬੀ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

ਭੰਵਰਾ, ਗਿੱਲ, ਸ੍ਰੀ ਮੁਕਤਸਰ ਸਾਹਿਬ : ਚਾਲੀ ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮਾਘੀ ਤੇ । ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਕੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਹੀਆਂ ਹਨ।। ਧਾਰਮਿਕ ਸਮਾਗਮਾਂ ਤਹਿਤ 12 ਜਨਵਰੀ 2026 ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਸਨ ਜਿਨਾਂ ਦੇ ਭੋਗ 14 ਜਨਵਰੀ ਨੂੰ ਮਾਘੀ ਵਾਲੇ ਦਿਨ ਪਾਏ ਗਏ।

-14 ਜਨਵਰੀ ਨੂੰ ਹੀ ਭਾਈ ਮਹਾਂ ਸਿੰਘ ਦੀਵਾਨ ਹਾਲ ’ਚ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।, ਜਿਨਾਂ ’ਚ ਰਾਗੀ, ਢਾਡੀ ਤੇ ਵਿਦਵਾਨ ਗੁਰੂ ਜਸ, ਸਿੱਖ ਇਤਿਹਾਸ ਤੇ ਪੰਥਕ ਪ੍ਰੋਗਰਾਮ ਪੇਸ਼ ਕਰ ਰਹੇ ਹਨ।। ਧਾਰਮਿਕ ਸਮਾਗਮਾਂ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਜੱਥੇ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਚ ਕੋਟੀ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜੱਥੇ ਪਹੁੰਚ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾ ਰਹੇ ਹਨ।। 15 ਜਨਵਰੀ 2026 ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਹੋਵੇਗਾ ਤੇ 15 ਜਨਵਰੀ ਨੂੰ ਗੁਰਦੁਆਰਾ ਤੰਬੂ ਸਾਹਿਬ ਵਿਖੇ 11 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸ ਤੋਂ ਇਲਾਵਾ 15 ਜਨਵਰੀ ਨੂੰ ਹੀ ਗੇਟ ਨੰਬਰ 4 ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਕਿ ਗੁਰਦੁਆਰਾ ਟਿੱਬੀ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਹੈ।। ਸੰਗਤਾਂ ਦੀ ਸਹੂਲਤ ਲਈ ਬੜੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।ਬਾਹਰੋਂ ਆਈ ਸੰਗਤ ਲਈ ਰਿਹਾਇਸ਼ ਅਤੇ ਲੰਗਰ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ । ਸ੍ਰੀ ਦਰਬਾਰ ਸਾਹਿਬ ਦੇ ਗੇਟਾਂ ਦੇ ਬਾਹਰ ਲਾਇਟਾਂ ਲਗਾਈਆਂ ਗਈਆਂ ਹਨ।
-ਇਤਿਹਾਸਿਕ ਗੁਰੂ ਘਰ-
ਸ਼ਹਿਰ ਦੇ ਇਤਿਹਾਸਿਕ ਗੁਰੂ ਘਰ ਸ੍ਰੀ ਦਰਬਾਰ ਸਾਹਿਬ ਸ੍ਰੀ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਨਸਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਹੋਰ ਗੁਰੂ ਘਰਾਂ ਨੂੰ ਸੁੰਦਰ ਬਿਜਲਈ ਲੜੀਆਂ ਤੇ ਫੁੱਲਾਂ ਆਦਿ ਨਾਲ ਸਜਾਇਆ ਗਿਆ ਹੈ ਓਧਰ ਪ੍ਰਸ਼ਾਸਨ ਵੱਲੋਂ ਵੀ ਮੇਲੇ ’ਤੇ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।