- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰੀਵਾਲਾ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਵਿਸ਼ਾਲ ਗੇਟ ਰੈਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਪੰਜਾਬ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ ’ਤੇ ਸ਼ੁਰੂ ਹੋਈ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ, ਸਬ ਡਿਵੀਜ਼ਨ ਬਰੀਵਾਲਾ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ‘ਟੈਕਨੀਕਲ ਸਰਵਿਸ ਯੂਨੀਅਨ (ਭੰਗਲ)’ ਦੀ ਅਗਵਾਈ ਹੇਠ ਜ਼ਬਰਦਸਤ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸਬ ਡਿਵੀਜ਼ਨ ਪ੍ਰਧਾਨ ਗੁਰਾਂਦਿੱਤਾ ਸਿੰਘ ਤੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਗਾਤਾਰ ਦਰਕਨਾਰ ਕਰ ਰਹੀ ਹੈ। ‘ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’ ਆਗੂ ਜੀਤ ਸਿੰਘ ਨੇ ਕਿਹਾ ਕਿ ਬਿਜਲੀ ਬੋਰਡ ’ਚ ਪੈਸਕੋ ਅਧੀਨ ਛੁੱਟ ਗਏ ਕਲੈਰੀਕਲ ਤੇ ਟੈਕਨੀਕਲ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਨਿੱਜੀਕਰਨ ਦੀ ਨੀਤੀ ਰੱਦ ਕਰਕੇ ਖਾਲੀ ਪਈਆਂ ਅਸਾਮੀਆਂ ’ਤੇ ਨਵੀਂ ਭਰਤੀ ਕੀਤੀ ਜਾਵੇ। ਰੈਲੀ ਦੌਰਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮ ਇੱਕ ਪਲੇਟਫਾਰਮ ’ਤੇ ਇੱਕਜੁੱਟ ਹਨ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਟੀਐੱਸਯੂ ਤੋਂ ਦਵਿੰਦਰ ਕੁਮਾਰ, ਇੰਪਲਾਇਜ਼ ਫੈਡਰੇਸ਼ਨ ਤੋਂ ਜਗਵੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਆਗੂ ਅਤੇ ਵਰਕਰ ਹਾਜ਼ਰ ਸਨ।