- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅੰਬੇਦਕਰ ਪੋਰਟਲ ਬੰਦ ਕਰਨ ਖ਼ਿਲਾਫ਼ ਵਿਦਿਆਰਥੀਆਂ ’ਚ ਭਾਰੀ ਰੋਸ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਟੂਡੈਂਟਸ ਯੂਨੀਅਨ ਦੀ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਇਕਾਈ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਚੱਲਦਾ ਪੰਜਾਬ ਦਾ ਅੰਬੇਦਕਰ ਪੋਰਟਲ ਬੰਦ ਕਰਕੇ ਇਸਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ ਸ਼ਿਫਟ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ ਅਤੇ ਇਸ ਵਿਦਿਆਰਥੀ ਵਿਰੋਧੀ ਫ਼ੈਸਲੇ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਪੀਐਸਯੂ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਅਤੇ ਕਾਲਜ ਇਕਾਈ ਪ੍ਰਧਾਨ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਬਾਅ ਹੇਠ ਪੰਜਾਬ ਦੀ ‘ਆਪ’ ਸਰਕਾਰ ਨੇ ਅੰਬੇਦਕਰ ਪੋਰਟਲ ਬੰਦ ਕਰ ਦਿੱਤਾ ਹੈ। ਪਹਿਲਾਂ ਚੱਲ ਰਹੇ ਅੰਬੇਦਕਰ ਪੋਰਟਲ ਤਹਿਤ ਸਪਲੀ ਵਾਲੇ ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਮਿਲਦੀ ਸੀ ਅਤੇ ਕੇਵਲ 50 ਫ਼ੀਸਦੀ ਨਤੀਜਾ ਹੋਣਾ ਲਾਜ਼ਮੀ ਹੁੰਦਾ ਸੀ, ਪ੍ਰੰਤੂ ਹੁਣ ਕਾਲਜਾਂ ਵੱਲੋਂ ਸਪਲੀ ਵਾਲੇ ਵਿਦਿਆਰਥੀਆਂ ਦੇ ਫਾਰਮ ਜਮ੍ਹਾਂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸਬੰਧੀ ਭਲਾਈ ਵਿਭਾਗ ਜਾਂ ਮੁੱਖ ਨੋਡਲ ਅਫ਼ਸਰ ਵੱਲੋਂ ਕੋਈ ਵੀ ਲਿਖਤੀ ਨੋਟਿਸ ਜਾਂ ਹਦਾਇਤ ਜਾਰੀ ਨਹੀਂ ਕੀਤੀ ਗਈ, ਸਗੋਂ ਇਹ ਸਾਰੀਆਂ ਹਦਾਇਤਾਂ ਮਹਿਜ਼ ਮੌਖਿਕ (ਜ਼ੁਬਾਨੀ) ਤੌਰ ’ਤੇ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਗ਼ਰੀਬ ਤੇ ਦਲਿਤ ਵਿਦਿਆਰਥੀਆਂ ਦੀ ਵੱਡੀ ਗਿਣਤੀ ਨੂੰ ਉਚੇਰੀ ਸਿੱਖਿਆ ਵਿੱਚੋਂ ਬਾਹਰ ਧੱਕਣਾ ਚਾਹੁੰਦੀਆਂ ਹਨ। ਇਸੇ ਮਨਸੂਬੇ ਤਹਿਤ ਨਵੀਂ ਸਿੱਖਿਆ ਨੀਤੀ (ਐਨਈਪੀ) ਜ਼ਰੀਏ ਬਿਨਾਂ ਕਿਸੇ ਯੋਜਨਾਬੰਦੀ, ਸਿਲੇਬਸ ਤੇ ਕਿਤਾਬਾਂ ਦੇ ਵਿਦਿਆਰਥੀਆਂ ’ਤੇ ਵਾਧੂ ਵਿਸ਼ਿਆਂ ਦਾ ਬੋਝ ਲੱਦ ਦਿੱਤਾ ਗਿਆ ਅਤੇ ਦੂਜੇ ਪਾਸੇ ਯੂਨੀਵਰਸਿਟੀਆਂ ਦੀਆਂ ਗ੍ਰਾਂਟਾਂ ਬੰਦ ਕਰਕੇ ਉਨ੍ਹਾਂ ਨੂੰ ਵਿਦਿਆਰਥੀਆਂ ’ਚੋਂ ਕਮਾਈ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀਆਂ ਫੰਡਾਂ ਦੀ ਕਮੀ ਪੂਰੀ ਕਰਨ ਲਈ ਫੀਸਾਂ ਵਧਾ ਰਹੀਆਂ ਹਨ ਅਤੇ ਜਾਣਬੁੱਝ ਕੇ ਵੱਡੀ ਪੱਧਰ