- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟਾਂ ਨੇ ਅਕਾਲੀ ਦਲ ਵੱਲੋਂ ਬਿਜਲੀ ਘਰ ਅੱਗੇ ਵਿਸ਼ਾਲ ਰੋਸ ਧਰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਹਲਕਾ ਮਲੋਟ ’ਚ ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟਾਂ ਨੂੰ ਲੈ ਕੇ ਅੱਜ ਸ਼ੋ੍ਮਣੀ ਅਕਾਲੀ ਦਲ ਹਲਕਾ ਮਲੋਟ ਵੱਲੋਂ ਮਲੋਟ ਬਿਜਲੀ ਘਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਹਰਪ੍ਰੀਤ ਸਿੰਘ ਕੋਟਭਾਈ, ਮੈਂਬਰ ਕੋਰ ਕਮੇਟੀ ਸ਼ੋ੍ਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਮਲੋਟ ਨੇ ਕੀਤੀ। ਧਰਨੇ ਦੌਰਾਨ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ ਕਿਸਾਨਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਪ੍ਰੀਤ ਸਿੰਘ ਕੋਟਭਾਈ ਨੇ ਮੰਗ ਕੀਤੀ ਕਿ ਮਲੋਟ ਹਲਕੇ ਦੇ ਪਿੰਡਾਂ ਅਤੇ ਸ਼ਹਿਰ ’ਚ ਬਿਜਲੀ ਦੇ ਲੰਬੇ ਤੇ ਅਣਐਲਾਨੇ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਬਿਜਲੀ ਸਪਲਾਈ ਨੂੰ ਭਰੋਸੇਯੋਗ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਅਤੇ ਆਮ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਲਈ ਨਿਰਵਿਘਨ ਬਿਜਲੀ ਬੇਹੱਦ ਜ਼ਰੂਰੀ ਹੈ। ਧਰਨੇ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਬਿਜਲੀ ਸਪਲਾਈ, ਨਸ਼ਿਆਂ ਦਾ ਮੁੱਦਾ, ਬੇਰੁਜ਼ਗਾਰੀ, ਸੜਕਾਂ ਦੀ ਮਾੜੀ ਹਾਲਤ ਅਤੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਸਮੇਤ ਪੰਜਾਬ ਨਾਲ ਸਬੰਧਤ ਹੋਰ ਲੋਕ-ਮਸਲੇ ਵੀ ਉਠਾਏ ਗਏ। ਇਸ ਮੌਕੇ ਪਾਵਰਕਾਮ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਬਿਜਲੀ ਕੱਟਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜੱਥੇਦਾਰ ਸਰੂਪ ਸਿੰਘ ਨੰਦਗੜ੍ਹ, ਜਥੇਦਾਰ ਗੁਰਪਾਲ ਸਿੰਘ ਗੋਰਾ, ਸੁਖਿੰਦਰ ਸਿੰਘ ਭੁੱਲਰ, ਚੇਅਰਮੈਨ ਬਸੰਤ ਸਿੰਘ ਕੰਗ, ਪ੍ਰੀਤਇੰਦਰ ਸੰਮੇਵਾਲੀ,ਸਰੋਜ ਸਿੰਘ ਪ੍ਰਧਾਨ, ਪ੍ਰਧਾਨ ਅਸ਼ੋਕ ਬਜਾਜ ,ਗੁਰਮੇਲ ਸਿੰਘ ਲੱਖੇਵਾਲੀ, ਗੁਰਬਿੰਦਰ ਸਿੰਘ ਫੂਲੇਵਾਲਾ, ਗੁਰਸਮਿੰਦਰ ਸਿੰਘ ਲੱਖੇਵਾਲੀ, ਪੁਸ਼ਪਿੰਦਰ ਸਿੰਘ ਲੱਕੜਵਲਾ, ਜਗਮੀਤ ਸਿੰਘ ਨਾਨਕਪੁਰਾ, ਰਾਜ ਰੱਸੇਵੱਟ, ਕੁਲਵਿੰਦਰ ਸਿੰਘ ਪੂਨੀਆਂ, ਅਮਰੀਕ ਸਿੰਘ ਕਲਸੀ, ਛਬੀਲ ਸਿੰਘ ਆਦਿ ਆਗੂ ਹਾਜਰ ਸਨ।