ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਸੰਵਿਧਾਨਿਕ ਹੱਕ : ਸੁਖਰਾਜ ਸਿੰਘ ਬੁੱਟਰ
ਮਾਸਟਰ ਕੇਡਰ ਯੂਨੀਅਨ ਨੇ ਆਗੂਆਂ ’ਤੇ ਦਰਜ ਹੋਏ ਪਰਚੇ ਦੀਆਂ ਕਾਪੀਆਂ ਸਾੜੀਆਂ
Publish Date: Tue, 02 Dec 2025 05:13 PM (IST)
Updated Date: Tue, 02 Dec 2025 05:14 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਦੇ ਸਕੂਲਾਂ ’ਚ ਅਧਿਆਪਕਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਜਥੇਬੰਦੀ ਦੇ ਆਗੂਆਂ ਤੇ ਦਿੱਲੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੇ ਜਾ ਰਹੇ ਸ਼ਾਂਤਮਈ ਅੰਦੋਲਨ ਦੌਰਾਨ ਦਰਜ ਕੀਤੇ ਗਏ ਪਰਚੇ ਦੀਆਂ ਕਾਪੀਆਂ ਸਾੜੀਆਂ ਗਈਆਂ। ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਹਰਪਾਲ ਸਿੰਘ, ਉਪ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਬਰਾੜ, ਖਜਾਨਚੀ ਗੁਰਮੀਤ ਸਿੰਘ ਗਿੱਲ, ਸਰਪ੍ਰਸਤ ਕੁਲਜੀਤ ਸਿੰਘ ਮਾਨ ਨੇ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ ਅਤੇ 25 ਨਵੰਬਰ ਨੂੰ ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿੱਚ ਕੌਮੀ ਪੱਧਰੀ ਧਰਨਾ ਦਿੱਤਾ ਗਿਆ ਸੀ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਜਥੇਬੰਦੀ ਦੇ ਆਗੂਆਂ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਆਗੂਆਂ ਤੇ ਦਿੱਲੀ ਸਰਕਾਰ ਵੱਲੋਂ ਪਰਚੇ ਦਰਜ ਕੀਤੇ ਗਏ ਜਿਸ ਦੇ ਵਿਰੋਧ ਵਿੱਚ ਅੱਜ ਮਾਸਟਰ ਕੇਡਰ ਯੂਨੀਅਨ ਵੱਲੋਂ ਪੰਜਾਬ ਦੇ ਵੱਖ-ਵੱਖ ਸਕੂਲਾਂ ’ਚ ਇਨ੍ਹਾਂ ਪਰਚਿਆਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਆਪਣਾ ਵਿਰੋਧ ਜਤਾਇਆ ਗਿਆ। ਮਾਸਟਰ ਕੇਡਰ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ ਅਤੇ ਦਿੱਲੀ ਸਰਕਾਰ ਵੱਲੋਂ ਸੰਘਰਸ਼ੀ ਆਗੂਆਂ ਤੇ ਦਰਜ ਕੀਤੇ ਗਏ ਪਰਚਿਆਂ ਦੀ ਪੁਰਜ਼ੋਰ ਨਿੰਦਿਆ ਕਰਦੀ ਹੈ। ਆਗੂਆਂ ਤੇ ਦਰਜ ਹੋਏ ਪਰਚੇ ਦੀਆਂ ਕਾਪੀਆਂ ਸਾੜਨ ਸਮੇਂ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹੈਡਮਾਸਟਰ ਕੁਲਦੀਪ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ,ਗੁਰਦੀਪ ਸਿੰਘ, ਪ੍ਰੈਸ ਸਕੱਤਰ ਗੁਰ ਕ੍ਰਿਪਾਲ ਸਿੰਘ,ਕੁਲਵਿੰਦਰ ਸਿੰਘ, ਸੁਖਪਾਲ ਸਿੰਘ, ਸੁਖਮੰਦਰ ਸਿੰਘ , ਗੁਰਪ੍ਰੀਤ ਸਿੰਘ ਦੁੱਗਲ,ਮਲਕੀਤ ਸਿੰਘ ਕੋਟਲੀ, ਉਮੇਸ਼ ਕੁਮਾਰ, ਗੁਰਜੀਤ ਸਿੰਘ, ਰਵੀ ਕੁਮਾਰ, ਨਵਦੀਪ ਸਿੰਘ, ਸੁਖਦਰਸ਼ਨ ਸਿੰਘ, ਕਿਰਨਦੀਪ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਓਮ ਪ੍ਰਕਾਸ਼ ਅਤੇ ਪਰਗਟ ਸਿੰਘ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਸਾਥੀ ਹਾਜਰ ਸਨ।