ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਗਿੱਦੜਬਾਹਾ ਦਾ ਨਤੀਜਾ ਰਿਹਾ ਸ਼ਾਨਦਾਰ
ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਗਿੱਦੜਬਾਹਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 11 Mar 2026 07:26 PM (IST)
Updated Date: Wed, 11 Mar 2026 07:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਜੀਐਨਐਮ ਪਹਿਲੇ ਸਾਲ ਦਾ ਨਤੀਜਾ 100 ਫੀਸਦ ਰਿਹਾ ਹੈ। ਕਾਲਜ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ ਬਰਾੜ ਨੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣ ਪ੍ਰਿਆ ਪੁੱਤਰੀ ਸੰਦੀਪ ਕੁਮਾਰ ਨੇ ਪ੍ਰੀਖਿਆ ’ਚੋਂ ਪਹਿਲਾ ਸਥਾਨ, ਮਨਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ ਦੂਜਾ ਸਥਾਨ ਅਤੇ ਅਲਪਨਾ ਕੁਮਾਰੀ ਪੁੱਤਰੀ ਸ਼ਿਵਬੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਚੇਅਰਪਰਸਨ ਬੀਬੀ ਗੁਰਦਿਆਲ ਕੌਰ ਮੱਲਣ, ਡਾ. ਬਲਤੇਜ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥਣਾਂ ਵੱਲੋਂ ਕੀਤੀ ਸਖਤ ਮਿਹਨਤ ਕਾਲਜ ਦੇ ਪ੍ਰਿੰਸੀਪਲ ਜਸਪ੍ਰੀਤ ਕੌਰ ਤੇ ਸਮੂਹ ਸਟਾਫ ਵੱਲੋਂ ਦੀ ਲਗਨ ਨਾਲ ਕਰਵਾਈ ਗਈ ਮਿਹਨਤ ਨੂੰ ਦਿੱਤਾ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਵੱਲੋਂ ਵਿਦਿਆਰਥਣਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।