ਜਗਸੀਰ ਛੱਤਿਆਣਾ ਗਿੱਦੜਬਾਹਾ : ਬਲਾਕ ਸੰਮਤੀ ਗਿੱਦੜਬਾਹਾ ਦੀ ਪਹਿਲੀ ਮੀਟਿੰਗ ਚੇਅਰਮੈਨ ਹਰਮੀਤ ਸਿੰਘ ਬਰਾੜ ਸੁਖਨਾ ਦੀ ਅਗਵਾਈ ਹੇਠ ਹੋਈ। ਮੀਟਿੰਗ 'ਚ ਸਰਬਜੀਤ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗਿੱਦੜਬਾਹਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਨਵਨਿਯੁਕਤ ਚੇਅਰਮੈਨ ਨੂੰ ਪਹਿਲੇ ਦਿਨ ਦਫ਼ਤਰ ਆਉਣ ਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰਾਂ ਦੀ ਆਪਸੀ ਜਾਣ-ਪਛਾਣ ਕਰਨ ਉਪਰੰਤ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ ਨੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਮੈਬਰਾਂ ਦੀ ਸਹਿਮਤੀ ਨਾਲ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ ਰਲ ਮਿਲ ਕੇ ਕੰਮ ਕਰਨਗੇ ਤੇ ਪੰਚਾਇਤਾਂ ਨਾਲ ਵਿਕਾਸ ਕਾਰਜਾਂ 'ਚ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਬਲਾਕ ਸੰਮਤੀ ਦੀ ਵਾਈਸ ਚੇਅਰਪਰਸਨ ਨਿਰਮਲ ਕੌਰ ਗੁਰੂਸਰ ਤੋਂ ਇਲਾਵਾ ਸਮੂਹ ਮੈਂਬਰ ਵੀ ਹਾਜ਼ਰ ਸਨ।