ਵਪਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਸਮੱਸਿਆਵਾਂ ’ਤੇ ਹੋਈ ਚਰਚਾ
ਗਿੱਦੜਬਾਹਾ ਵਿਖੇ ਵਪਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
Publish Date: Thu, 26 Mar 2026 07:06 PM (IST)
Updated Date: Fri, 27 Mar 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਅਸੈਂਬਲੀ ਟਰੇਡ ਕਮਿਸ਼ਨ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੁੱਟਰ ਦੀ ਅਗਵਾਈ ਹੇਠ ਗਿੱਦੜਬਾਹਾ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਲੱਭਣਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਧਾਰਨਾ ਸੀ। ਮੀਟਿੰਗ ਦੌਰਾਨ ਵੱਖ-ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਮੁੱਦੇ ਰੱਖੇ ਗਏ, ਜਿਨ੍ਹਾਂ ’ਚ ਟੈਕਸ ਸੰਬੰਧੀ ਸਮੱਸਿਆਵਾਂ, ਬੁਨਿਆਦੀ ਢਾਂਚੇ ਦੀ ਕਮੀ ਅਤੇ ਸਰਕਾਰੀ ਸੇਵਾਵਾਂ ਨਾਲ ਜੁੜੀਆਂ ਦਿੱਕਤਾਂ ਸ਼ਾਮਲ ਸਨ। ਚੇਅਰਮੈਨ ਅਸ਼ੋਕ ਬੁੱਟਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇ।
ਮੀਟਿੰਗ ’ਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਵਪਾਰੀਆਂ ਨੂੰ ਸਰਕਾਰੀ ਨੀਤੀਆਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਚੇਅਰਮੈਨ ਵੱਲੋਂ ਸਭ ਨੂੰ ਆਪਸੀ ਸਹਿਯੋਗ ਨਾਲ ਇਲਾਕੇ ਦੇ ਵਪਾਰਕ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੋਂਟੀ, ਪੈਵੀ ਢਿੱਲੋਂ, ਸਡੀਐਮ ਗਿੱਦੜਬਾਹਾ ਜਸਪਾਲ ਸਿੰਘ, ਕਾਰਜ ਸਾਧਕ ਅਫਸਰ ਗਿੱਦੜਬਾਹਾ ਸੁਨੀਲ ਦੱਤ ਵਰਮਾ , ਈ ਟੀ ਓ ਗੁਰਿੰਦਰ ਸਿੰਘ, ਐੱਸਡੀਓ ਪੀਐੱਸਪੀਸੀਐੱਲ ਗੁਰਵਿੰਦਰ ਸਿੰਘ, ਜੀਐਸਟੀ ਇੰਸਪੈਕਟਰ ਰਵਿੰਦਰ, ਜੀਐਸਟੀ ਇੰਸਪੈਕਟਰ ਅੰਮ੍ਰਿਤ ਪਾਲ, ਲੇਬਰ ਇੰਸਪੈਕਟਰ ਪ੍ਰਿੰਸ ਕੰਬੋਜ, ਬਲਾਕ ਖੇਤੀਬਾੜੀ ਅਫਸਰ, ਜੇਈ ਪੀਐੱਸਪੀਸੀਐੱਲ ਭੁਪਿੰਦਰ ਸਿੰਘ, ਬਲਾਕ ਲੈਵਲ ਐਕਸਟੈਂਸ਼ਨ ਅਫਸਰ, ਵਿਧਾਨ ਸਭਾ ਟਰੇਡਰ ਕਮਿਸ਼ਨ ਦੇ ਮੈਂਬਰ ਸ਼ਿਵਮ ਬੁੱਟਰ, ਵਪਾਰ ਮੰਡਲ ਦੀ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਓਪੀ ਕਾਕਾ, ਰਜੇਸ਼ ਬਾਂਸਲ, ਤੋਂ ਇਲਾਵਾ ਵਪਾਰ ਮੰਡਲ ਦੇ ਸਾਬਕਾ ਪ੍ਰਧਾਨ ਵਰਿੰਦਰ ਅਗਰਵਾਲ,ਹਰਵਿੰਦਰ ਕਾਕਾ, ਰੇਸਟੀ ਰੰਧਾਵਾ, ਧਰਮਿੰਦਰ, ਸੰਦੀਪ ਸ਼ਰਮਾ, ਨਵੀਨ ਮਿੱਤਲ, ਭੂਸ਼ਣ ਸ਼ਰਮਾ, ਐਡਵੋਕੇਟ ਸੁਰੇਸ਼, ਨਾਜੀ, ਅਸ਼ੋਕ ਸਿਡਾਨਾ ਆਦੀ ਵੀ ਮੌਜੂਦ ਸਨ।