ਜਗਸੀਰ ਛੱਤਿਆਣਾ, ਗਿੱਦੜਬਾਹਾ : ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਜਿੱਤਣ ਤੋਂ ਬਾਅਦ ਲਗਾਤਾਰ ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਭੁੰਦੜ ਵਿਖੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ਼ ਤੇ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਵਾਇਸ ਪ੍ਰਧਾਨ ਨੌਜਵਾਨ ਆਗੂ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ 'ਚ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਨਾਲ ਜਗਮੋਹਨ ਸਿੰਘ ਸੁਖਨਾ ਵਾਇਸ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ 'ਚ ਪਾਰਟੀ ਦੀ ਮਜਬੂਤੀ ਲਈ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਪਾਰਟੀ ਦੀਆਂ ਸਰਗਮੀਆਂ ਬਾਰੇ ਖੁੱਲ੍ਹ ਕੇ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਇਸ ਵਾਰ ਪੰਜਾਬ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਗੁਰਵਿੰਦਰ ਸਿੰਘ ਭੂੰਦੜ, ਡਾਕਟਰ ਗੁਰਤੇਜ ਸਿੰਘ, ਨੋਨਾ ਭੂੰਦੜ, ਗੱਬਰ ਭੂੰਦੜ, ਕੁਲਦੀਪ ਸਿੰਘ, ਘੁੱਗੀ ਭੂੰਦੜ, ਸ਼ਿੰਗਾਰਾ ਸਿੰਘ, ਮਹੀਵਾਲ ਭੂੰਦੜ, ਮੁਖਤਿਆਰ ਸਿੰਘ, ਗੁਰਬਚਨ ਸਿੰਘ, ਅਮੋਲਕ ਸਿੰਘ, ਸੁਖਵੀਰ ਸਿੰਘ, ਸੱਤਾ ਭੂੰਦੜ, ਠਾਣਾ ਭੂੰਦੜ, ਪਾਲਾ ਸਿੰਘ, ਦੇਵ ਸਿੰਘ, ਅੰਗਰੇਜ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ।