ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸਾਬਕਾ ਫੌਜੀਆਂ ਨਾਲ ਸ਼ੁਰੂ ਕੀਤੀ ਸਕੀਮ ਜੀਓਜੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਹਿਮ ਮੀਟਿੰਗ ਡੀਸੀ ਕੰਪਲੈਕਸ ਮੀਟਿੰਗ ਹਾਲ ਵਿਖੇ ਸੇਵਾ ਮੁਕਤ ਮੇਜਰ ਗੁਰਜੰਟ ਸਿੰਘ ਅੌਲਖ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ 'ਚ ਜ਼ਿਲ੍ਹੇ ਭਰ ਤੋਂ ਪੁੱਜੇ ਖੁਸ਼ਹਾਲੀ ਦੇ ਰਾਖਿਆਂ ਸਮੇਤ ਤਹਿਸੀਲ ਮਲੋਟ ਦੇ ਇੰਚਾਰਜ ਵਰੰਟ ਅਫਸਰ ਹਰਪ੍ਰਰੀਤ ਸਿੰਘ, ਤਹਿਸੀਲ ਗਿੱਦੜਬਾਹਾ ਦੇ ਸੂਬੇਦਾਰ ਮੇਜਰ ਫੁਲੇਲ ਸਿੰਘ ਅਤੇ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਦੇ ਸੂਬੇਦਾਰ ਲਾਭ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੇਜਰ ਅੌਲਖ ਨੇ ਸਮੂਹ ਜੀਓਜੀ ਨੂੰ ਆਪਣੇ ਪਿੰਡਾਂ ਅੰਦਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਪ੍ਰਰੇਰਨਾ ਦੇਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਵਿਚ ਤੇਜੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਾਲੀ ਦੇ ਧੂੰਏਂ ਨਾਲ ਜਿੱਥੇ ਕਿਸਾਨ ਕੁਦਰਤ ਨੂੰ ਪ੍ਰਦੂਸ਼ਿਤ ਕਰਦਾ ਹੈ ਉਥੇ ਹੀ ਇਹ ਧੂੰਆਂ ਉਨ੍ਹਾਂ ਦੇ ਆਪਣੇ ਹੀ ਪਿੰਡ ਵਾਸੀਆਂ ਲਈ ਕਈ ਬਿਮਾਰੀਆਂ ਦਾ ਕਾਰਨ ਬਣਦਾ ਹੈ। ਵਰੰਟ ਅਫਸਰ ਹਰਪ੍ਰਰੀਤ ਸਿੰਘ ਨੇ ਜੀਓਜੀ ਹੈਡਕਵਾਟਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਨਵੀਂ ਐਪ ਬਾਰੇ ਵਿਸਥਾਰ ਨਾਲ ਦੱਸਦਿਆਂ ਜੀਓਜੀ ਨੂੰ ਪਿੰਡਾਂ ਬਾਰੇ ਲੋੜੀਂਦੀ ਜਾਣਕਾਰੀ ਇਕੱਤਰ ਕਰਨ ਲਈ ਵੀ ਕਿਹਾ। ਉਨ੍ਹਾਂ ਸਕੂਲੀ ਬੱਚਿਆਂ ਨੂੰ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਲਈ ਪ੍ਰਰੇਰਿਤ ਕਰਨ ਅਤੇ ਪਿੰਡ ਵਾਸੀਆਂ ਨੂੰ ਮਿਠਿਆਈਆਂ ਤੋਂ ਪ੍ਰਹੇਜ ਕਰਨ ਲਈ ਵੀ ਜਾਗਰੂਕ ਕਰਨ ਲਈ ਜੀਓਜੀ ਨੂੰ ਪਿੰਡ ਦੇ ਨੌਜਵਾਨ ਕਲੱਬਾਂ ਨਾਲ ਸਾਂਝੀ ਮੁਹਿੰਮ ਚਲਾਉਣ ਲਈ ਕਿਹਾ। ਨਸ਼ਾ ਰੋਕੂ ਮੁਹਿੰਮ ਨੂੰ ਵੀ ਲਗਾਤਾਰ ਨਾਲ ਜਾਰੀ ਰੱਖਣ ਅਤੇ ਨਸ਼ਾ ਤਸਕਰਾਂ ਖਿਲਾਫ ਜਾਣਕਾਰੀ ਲਗਾਤਾਰ ਪੁਲਿਸ ਨਾਲ ਸਾਂਝੀ ਕਰਨ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸੁਪਰਵਾਈਜਰ ਗੁਰਮੇਲ ਸਿੰਘ, ਸੁਪਰਵਾਈਜਰ ਬਲਜਿੰਦਰ ਸਿੰਘ, ਸੁਪਰਵਾਈਜਰ ਗੁਰਦੀਪ ਸਿੰਘ, ਡੀਈਓ ਹਰਨੇਕ ਸਿੰਘ, ਡੀਈਓ ਨਵਜੋਤ ਸਿੰਘ, ਡੀਈਓ ਕੁਲਦੀਪ ਸਿੰਘ, ਪ੍ਰਧਾਨ ਦਰਸ਼ਨ ਸਿੰਘ ਭੰਗਚੜੀ, ਕੈਪਟਨ ਹਰਜਿੰਦਰ ਸਿੰਘ ਅਤੇ ਕੈਪਟਨ ਰਘੁਬੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਜੀਓਜੀ ਹਾਜ਼ਰ ਸਨ।