ਸੰਯੁਕਤ ਕਿਸਾਨ ਮੋਰਚਾ ਬਲਾਕ ਗਿੱਦੜਬਾਹਾ ਨੇ ਕਿਸਾਨੀ ਮਸਲੇ ਵਿਚਾਰੇ
ਸੰਯੁਕਤ ਕਿਸਾਨ ਮੋਰਚਾ ਬਲਾਕ ਗਿੱਦੜਬਾਹਾ ਦੀ ਮੀਟਿੰਗ ਹੋਈ
Publish Date: Sun, 22 Mar 2026 04:01 PM (IST)
Updated Date: Sun, 22 Mar 2026 04:04 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸੰਯੁਕਤ ਕਿਸਾਨ ਮੋਰਚਾ ਬਲਾਕ ਗਿੱਦੜਬਾਹਾ ਦੀ ਮੀਟਿੰਗ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਹੋਈ। ਮੀਟਿੰਗ ’ਚ ਵੱਖ ਵੱਖ ਕਿਸਾਨੀ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਮਨਾਉਣ ਲਈ ਮਾਰਕੀਟ ਕਮੇਟੀ ਗਿੱਦੜਬਾਹਾ ਵਿਖੇ ਜਗ੍ਹਾ ਤੈਅ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੇਤਾ ਮਾਨ ਬੰਦਾ ਸਿੰਘ ਬਹਾਦਰ ਯੂਥ ਪ੍ਰਧਾਨ ਪੰਜਾਬ, ਕੁਲਵੀਰ ਸਿੰਘ ਧੂੜਕੋਟ ਜ਼ਿਲ੍ਹਾ ਪ੍ਰਧਾਨ ਬੀਕੇਯੂ ਮਾਲਵਾ, ਨਛੱਤਰ ਸਿੰਘ ਪਿਉਰੀ ਕੌਮੀ ਕਿਸਾਨ ਯੂਨੀਅਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਲੈਂਡ ਮਾਰਗੇਜ਼ ਬੈਂਕ ਤੇ ਪੰਜਾਬ ਸਰਕਾਰ ਵੱਲੋਂ ਡਿਫਾਲਟਰ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੇ ਆਰਡਰ ਕੀਤੇ ਹਨ ਅਤੇ ਗ੍ਰਿਫ਼ਤਾਰੀ ਵਰੰਟਾਂ ਦਾ ਵਿਰੋਧ ਕਰਨਾ, ਇਸਤੋਂ ਇਲਾਵਾ ਐਮਐਸਪੀ ਮੰਗ ਅਤੇ ਬੇਮੌਸਮੀ ਬਾਰਿਸ਼ ਹੋਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਅਤੇ ਬਿਜਲੀ ਦੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ। ਸੰਯੁਕਤ ਕਿਸਾਨ ਮੋਰਚਾ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇੱਕਜੁੱਟ ਹੋ ਕੇ ਲੜਾਈ ਲੜੀ ਜਾਵੇ ਅਤੇ ਯੂਨੀਅਨ ਦਾ ਸਾਥ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਦੱਸਿਆ ਕਿ 27 ਮਾਰਚ ਨੂੰ ਡੀਸੀ ਦਫਤਰ ਫਰੀਦਕੋਟ ਵਿਖੇ ਪੰਜਾਬ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਹੋ ਰਿਹਾ ਹੈ, ਇਸ ’ਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸ਼ਮਸ਼ੇਰ ਸਿੰਘ ਬਲਾਕ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ ਬਿਜਲੀ ਗਿੱਦੜਬਾਹਾ, ਰਜਿੰਦਰ ਸਿੰਘ ਦੂਹੇਵਾਲਾ, ਸਾਹਿਬ ਸਿੰਘ ਬਲਾਕ ਖਜ਼ਾਨਚੀ, ਰਾਮ ਸਿੰਘ ਇਕਾਈ ਪ੍ਰਧਾਨ ਗਿੱਦੜਬਾਹਾ, ਕੁਲਵੀਰ ਸਿੰਘ ਇਕਾਈ ਪ੍ਰਧਾਨ ਥਰਾਜਵਾਲਾ, ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ, ਨਾਨਕ ਸਿੰਘ ਫਕਰਸਰ ਸੂਬਾ ਮੀਤ ਪ੍ਰਧਾਨ, ਜਗਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਅਰਸ਼ਦੀਪ ਸਿੰਘ ਪ੍ਰਧਾਨ ਮਲੋਟ ਬਲਾਕ, ਬਲਦੇਵ ਸਿੰਘ ਮਾਨ ਬਲਾਕ ਪ੍ਰਧਾਨ ਗਿੱਦੜਬਾਹਾ ਆਦਿ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।