ਮੇਲਾ ਮਾਘੀ ਦੀ ਸ਼ਾਨਦਾਰ ਸਮਾਪਤੀ: ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਗੂੰਜਿਆ ਸ੍ਰੀ ਮੁਕਤਸਰ ਸਾਹਿਬ, ਰਵਾਇਤੀ ਨਗਰ ਕੀਰਤਨਾਂ ਨੇ ਮੋਹਿਆ ਮਨ
ਜਿੱਥੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਦਾਤਨਸਰ ਸਾਹਿਬ ਤੋਂ ਹੁੰਦਾ ਹੋਇਆ ਵਾਪਿਸ ਸ੍ਰੀ ਦਰਬਾਰ ਸਾਹਿਬ ਆ ਕੇ ਸਮਾਪਤ ਹੋਇਆ। ਇਸ ਦੌਰਾਨ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸ਼ਹਿਰ ਦੀਆਂ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ 'ਤੇ ਲੰਗਰ ਲਗਾਏ ਗਏ।
Publish Date: Thu, 15 Jan 2026 11:51 AM (IST)
Updated Date: Thu, 15 Jan 2026 11:59 AM (IST)

ਭੰਵਰਾ/ਗਿੱਲ, ਸ੍ਰੀ ਮੁਕਤਸਰ ਸਾਹਿਬ: ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਅੱਜ ਦੋ ਰਵਾਇਤੀ ਨਗਰ ਕੀਰਤਨਾਂ ਨਾਲ ਮੇਲਾ ਮਾਘੀ ਰਸਮੀ ਤੌਰ 'ਤੇ ਸਮਾਪਤ ਹੋ ਗਿਆ। ਭਾਵੇਂ ਇਹ ਮੇਲਾ ਸ਼ਹਿਰੀਆਂ ਦੇ ਮੇਲੇ ਵਜੋਂ ਅਜੇ ਕਰੀਬ ਮਹੀਨਾ ਭਰ ਹੋਰ ਜਾਰੀ ਰਹੇਗਾ। ਰਵਾਇਤ ਮੁਤਾਬਕ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾਵਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਦਰਬਾਰ ਸਾਹਿਬ ਦੇ ਨਾਕਾ ਨੰਬਰ 4 ਤੋਂ ਸਵੇਰੇ 10 ਵਜੇ ਆਰੰਭ ਹੋਇਆ ਇਹ ਨਗਰ ਕੀਰਤਨ ਰੇਲਵੇ ਰੋਡ, ਬੈਂਕ ਰੋਡ, ਘਾਹ ਮੰਡੀ ਚੌਂਕ ਤੋਂ ਗੁਰਦੁਆਰਾ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਟਿੱਬੀ ਸਾਹਿਬ ਪਹੁੰਚਿਆ।ਜਿੱਥੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਦਾਤਨਸਰ ਸਾਹਿਬ ਤੋਂ ਹੁੰਦਾ ਹੋਇਆ ਵਾਪਿਸ ਸ੍ਰੀ ਦਰਬਾਰ ਸਾਹਿਬ ਆ ਕੇ ਸਮਾਪਤ ਹੋਇਆ। ਇਸ ਦੌਰਾਨ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸ਼ਹਿਰ ਦੀਆਂ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ 'ਤੇ ਲੰਗਰ ਲਗਾਏ ਗਏ। ਇਸ ਮੌਕੇ ਫੌਜੀ ਬੈਂਡ ਟੀਮ ਵੱਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਗੱਤਕਾ ਟੀਮ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਧਾਰਮਿਕ ਸਟਾਲਾਂ, ਪ੍ਰਦਰਸ਼ਨੀਆਂ ਵੀ ਲਗਾਈਆਂ। ਇਸ ਮੌਕੇ ਮੈਨੇਜ਼ਰ ਨਿਰਮਲਜੀਤ ਸਿੰਘ, ਹੈੱਡ ਗ੍ਰੰਥੀ ਜਗਵੀਰ ਸਿੰਘ ਤੋਂ ਇਲਾਵਾ ਵੱਡੀ ’ਚ ਸੰਗਤ ਨੇ ਹਾਜ਼ਰ ਲਵਾਈ।