ਮਨਿਸਟਰੀਅਲ ਕਾਮਿਆਂ ਨੇ ਕਲਮ ਛੋੜ ਹੜਤਾਲ ਤਹਿਤ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ
ਮਨਿਸਟਰੀਅਲ ਕਾਮਿਆਂ ਨੇ ਕਲਮ ਛੋੜ ਹੜਤਾਲ ਕੀਤੀ
Publish Date: Tue, 08 Sep 2026 05:04 PM (IST)
Updated Date: Tue, 08 Sep 2026 05:04 PM (IST)
ਸੁਖਦੀਪ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮਨਿਸਟਰੀਅਲ ਕਾਮਿਆਂ ਵੱਲੋਂ ਡੀਏ ਅਤੇ ਹੋਰ ਮੰਗਾਂ ਦੇ ਹੱਕ ’ਚ ਅੱਜ ਕਲਮਛੋੜ ਹੜਤਾਲ ਕੀਤੀ। ਇਸ ਮੌਕੇ ਮੁਲਾਜ਼ਮਾਂ ਵੱਲੋਂ ਰੈਲੀ ਅਤੇ ਡੀਸੀ ਦਫਤਰ ਮੂਹਰੇ ਰੋਸ ਮੁਜ਼ਾਹਰਾ ਵੀ ਕੀਤਾ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਮਨੋਹਰ ਲਾਲ ਸ਼ਰਮਾ, ਪਰਮਜੀਤ ਸਿੰਘ, ਗੌਰਮਿੰਟ ਪੈਨਸ਼ਨ ਯੂਨੀਅਨ ਦੇ ਕਰਮਜੀਤ ਸ਼ਰਮਾ, ਪੀਐਸਐਮਐਸਯੂ ਦੇ ਖੁਸ਼ਕਰਨਜੀਤ ਸਿੰਘ, ਡੀਸੀ ਦਫਤਰ ਦੇ ਹਰਜਿੰਦਰ ਸਿੰਘ ਸਿੱਧੂ ਤੇ ਪੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ ਦੋਦਾ, ਕਾਨੂੰਗੋ ਐਸੋਸੀਏਸ਼ਨ ਦੇ ਸੁਖਦੇਵ ਮੁਹੰਮਦ, ਪਟਵਾਰ ਯੂਨੀਅਨ ਦੇ ਹਰਜਿੰਦਰ ਸਿੰਘ, ਡਰਾਇਵਰ ਯੂਨੀਅਨ ਦੇ ਕੁਲਦੀਪ ਸਿੰਘ, ਓਂਕਾਰ ਸਿੰਘ, ਪੰਜਾਬ ਰੋਡਵੇਜ਼ ਦੇ ਮੇਜਰ ਸਿੰਘ ਅਤੇ ਬਿਜਲੀ ਵਿਭਾਗ ਦੇ ਬਲਵੰਤ ਸਿੰਘ ਹੋਰਾਂ ਅਤੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਡੀਏ ਦੀ ਕਿਸ਼ਤ ਜਾਰੀ ਨਹੀਂ ਕੀਤੀ ਜਿਸ ਕਰਕੇ ਮੁਲਾਜ਼ਮਾਂ ’ਚ ਰੋਸ ਹੈ। ਇਸਦੇ ਨਾਲ ਸੈਕਟਰੀਏਟ ਦੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੀ ਵੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਮੁਲਾਜ਼ਮ ਸ਼ਾਂਤ ਨਹੀਂ ਬੈਠਣਗੇ।