- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਡਿੰਪੀ ਢਿੱਲੋਂ ਨੇ ਭਲਾਈਆਣਾ ਵਿਖੇ ਕੀਤਾ ਡੋਰ-ਟੂ-ਡੋਰ

ਪੰਜਾਬੀ ਜਾਗਰਣ ਟੀਮ, ਗਿੱਦੜਬਾਹਾ/ਦੋਦਾ : ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ ‘ਮਾਨ ਦੇ ਮੁਨਾਫੇ’ ਜੋ ਕਿਹਾ ਉਹ ਕੀਤਾ, ਹਰ ਗਰੰਟੀ ਪੂਰੀ’ ਪ੍ਰੋਗਰਾਮ ਤਹਿਤ ਪਿੰਡ ਭਲਾਈਆਣਾ ਵਿਖੇ ਡੋਰ-ਟੂ-ਡੋਰ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੌਰਾਨ ਆਗੂਆਂ ਵੱਲੋਂ ਮਾਵਾਂ-ਧੀਆਂ ਸਕੀਮ, ਘਰੇਲੂ ਬਿਜਲੀ ਦੇ ਬਿੱਲਾਂ ਵਿੱਚ ਜ਼ੀਰੋ ਬਿੱਲ, ਬੱਸਾਂ ’ਚ ਮਹਿਲਾਵਾਂ ਲਈ ਮੁਫ਼ਤ ਸਫ਼ਰ, ਸਰਕਾਰੀ ਸਕੂਲਾਂ ਵਿੱਚ ਫੀਸਾਂ, ਕਿਤਾਬਾਂ ਅਤੇ ਵਰਦੀਆਂ ਮੁਫ਼ਤ ਮੁਹੱਈਆ ਕਰਵਾਉਣ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ’ਚ ਮੁਫ਼ਤ ਦਵਾਈਆਂ ਅਤੇ ਟੈਸਟ, ਰਾਸ਼ਨ ਕਿੱਟਾਂ ਅਤੇ ਮੁਫ਼ਤ ਤੀਰਥ ਯਾਤਰਾ ਸਮੇਤ ਹੋਰ ਸਹੂਲਤਾਂ ਸਬੰਧੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਵੀ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ’ਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ‘28 ਸਾਲ ਬਨਾਮ ਢਾਈ ਸਾਲ’ ਦਾ ਵਾਅਦਾ ਹਰ ਹਾਲਤ ਵਿੱਚ ਪੂਰਾ ਕਰਨ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਬੇਹੱਦ ਪਿਆਰ ਤੇ ਸਤਿਕਾਰ ਮਿਲ ਰਿਹਾ ਹੈ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਹੀ ਵਾਲੀ ਸਰਕਾਰ ਦੇ ਕੀਤੇ ਕੰਮਾਂ ਤੋਂ ਖੁਸ਼ ਹਨ ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਜਿਹੇ ਪ੍ਰੋਗਰਾਮ ਲਗਾਤਾਰ ਕੀਤੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ’ਚ ਆਗੂ, ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।