ਵਿਧਾਇਕ ਡਿੰਪੀ ਢਿੱਲੋਂ ਵੱਲੋਂ ਐਡਵੋਕੇਟ ਸੰਧੂ ਦਿੱਤੀ ਵਧਾਈ
ਵਿਧਾਇਕ ਡਿੰਪੀ ਢਿੱਲੋਂ ਵੱਲੋਂ ਐਡਵੋਕੇਟ ਕੁਲਜਿੰਦਰ ਸੰਧੂ ਦਾ ਮੂੰਹ ਮਿੱਠਾ ਕਰਾ ਕੇ ਦਿੱਤੀ ਵਧਾਈ
Publish Date: Wed, 01 Apr 2026 04:40 PM (IST)
Updated Date: Wed, 01 Apr 2026 04:43 PM (IST)

ਜਗਸੀਰ ਸਿੰਘ ਛੱਤਿਆਣਾ. ਪੰਜਾਬੀ ਜਾਗਰਣ ਗਿੱਦੜਬਾਹਾ : ਗਿੱਦੜਬਾਹਾ ਦੇ ਨਾਮਵਰ ਵਕੀਲ ਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕੁਲਜਿੰਦਰ ਸਿੰਘ ਸੰਧੂ ਨੂੰ ਦਾ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਚੰਡੀਗੜ੍ਹ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਦਫਤਰ ਗਿੱਦੜਬਾਹਾ ਪੁੱਜਣ ਤੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਐਡਵੋਕੇਟ ਕੁਲਜਿੰਦਰ ਸੰਧੂ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ। ਇਸ ਮੌਕੇ ਕੁਲਜਿੰਦਰ ਸਿੰਘ ਸੰਧੂ ਨੇ ਆਪ ਦੇ ਕੌਮੀ ਕਨਵੀਰਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਆਪ ਇੰਚਾਰਜ ਮਨੀਸ਼ ਸਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਅਮਨ ਅਰੋੜਾ ਪੰਜਾਬ ਪ੍ਰਧਾਨ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ, ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਤੇ ਸਮੁੱਚੀ ਆਪ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਐਡਵੋਕੇਟ ਸੰਧੂ ਨੇ ਕਿਹਾ ਕਿ ਜੋਂ ਜਿੰਮੇਵਾਰੀ ਉਨਾਂ ਨੂੰ ਸੋਂਪੀ ਗਈ ਹੈ ਉਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਬੈਂਕ ਨਾਲ ਸਬੰਧਿਤ ਕਿਸੇ ਵੀ ਗਾਹਕ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨਾਂ ਬੈਂਕ ਨਾਲ ਸਬੰਧਿਤ ਗਾਹਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੈਂਕ ਨਾਲ ਸਬੰਧਿਤ ਕਿਸੇ ਵੀ ਪ੍ਰਕਾਰ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨਾਂ ਸਿੱਧੇ ਤੌਰ ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸੰਨੀ ਢਿੱਲੋਂ, ਪੈਵੀ ਢਿੱਲੋਂ, ਐਡਵੋਕੇਟ ਜਗਤਾਰ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਸਾਹਿਬ ਚੰਦ, ਹਰਵਿੰਦਰ ਸਿੰਘ ਕਾਕਾ, ਜਗਸੀਰ ਸਿੰਘ ਸੋਥਾ, ਸਵਰਨ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਲਖਵੀਰ ਸਿੰਘ ਕੋਟਭਾਈ ਨੇ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਨੂੰ ਉਨਾਂ ਦੀ ਇਸ ਨਿਯੁਕਤੀ ਤੇ ਵਧਾਈ ਦਿੱਤੀ ਹੈ।