ਵਿਧਾਇਕ ਡਿੰਪੀ ਢਿੱਲੋਂ ਵੱਲੋਂ ਚੌਥੇ ਆਲ ਇੰਡੀਆ ਬਾਸਕਿਟਬਾਲ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਵਿਧਾਇਕ ਡਿੰਪੀ ਢਿੱਲੋਂ ਨੇ ਚੌਥੇ ਆਲ ਇੰਡੀਆ ਬਾਸਕਿਟਬਾਲ ਟੂਰਨਾਮੈਂਟ ਦਾ ਕੀਤਾ ਪੋਸਟਰ ਰਿਲੀਜ਼
Publish Date: Tue, 15 Sep 2026 04:55 PM (IST)
Updated Date: Tue, 15 Sep 2026 04:56 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਗਿੱਦੜਬਾਹਾ ਦੇ ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਵਿਖੇ 25, 26 ਅਤੇ 27 ਸਤੰਬਰ ਨੂੰ ਹੋਣ ਵਾਲੇ ਚੌਥੇ ਆਲ ਇੰਡੀਆ ਬਾਸਕਿਟਬਾਲ ਟੂਰਨਾਮੈਂਟ ਦਾ ਪੋਸਟਰ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਰਿਲੀਜ਼ ਕੀਤਾ ਗਿਆ। ਇਹ ਟੂਰਨਾਮੈਂਟ ਜ਼ਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕਰਵਾਇਆ ਜਾ ਰਿਹਾ ਹੈ, ਜਿਸ ’ਚ ਆਦਮੀਆਂ ਅਤੇ ਔਰਤਾਂ ਦੀਆਂ ਟੀਮਾਂ ਵੱਲੋਂ ਹਿੱਸਾ ਲਿਆ ਜਾਵੇਗਾ। ਇਸ ਮੌਕੇ ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਗਿੱਦੜਬਾਹਾ ਵਿਖੇ ਆਲ ਇੰਡੀਆ ਪੱਧਰ ਦਾ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ ਜਾਣਾ ਖੇਡ ਪ੍ਰੇਮੀਆਂ ਅਤੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ। ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ’ਚ ਖੇਡ ਭਾਵਨਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬਾਸਕਿਟਬਾਲ ਕੋਚ ਜਗਸੀਰ ਪੁਰੀ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਅਭੈ ਸਿੰਘ ਢਿੱਲੋਂ, ਬਾਸਕਿਟਬਾਲ ਕੋਚ ਜਗਸੀਰ ਪੁਰੀ, ਟਰੱਕ ਯੂਨੀਅਨ ਦੇ ਪ੍ਰਧਾਨ ਕਿਰਨਪਾਲ ਸਿੰਘ ਮਾਨ, ਐਡਵੋਕੇਟ ਲਗਨਪ੍ਰੀਤ ਸਿੰਘ ਲਾਲੀ ਮਾਨ, ਐਡਵੋਕੇਟ ਜਗਤਾਰ ਸਿੰਘ ਧਾਲੀਵਾਲ ਅਤੇ ਹਰਵਿੰਦਰ ਸਿੰਘ ਕਾਕਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।