ਸਰਕਾਰ ਪਿੰਡਾਂ ਤੇ ਸ਼ਹਿਰਾਂ ’ਚ ਬਿਨਾਂ ਭੇਦਭਾਵ ਕਰਵਾ ਰਹੀ ਵਿਕਾਸ ਕਾਰਜ : ਕਾਕਾ ਬਰਾੜ
ਵਿਧਾਇਕ ਕਾਕਾ ਬਰਾੜ ਨੇ ਕਰਵਾਇਆ ਚੱਕ ਰਾਮ ਨਗਰ ਬਸਤੀ ’ਚ ਸੀਵਰੇਜ਼ ਦਾ ਕੰਮ ਸ਼ੁਰੂ
Publish Date: Wed, 07 Jan 2026 03:49 PM (IST)
Updated Date: Wed, 07 Jan 2026 03:51 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਥਾਨਕ ਬਠਿੰਡਾ ਰੋਡ ਬਾਈਪਾਸ ਸਥਿਤ ਚੱਕ ਰਾਮ ਨਗਰ ਬਸਤੀ ਦੀ ਪਿਛਲੇ 40 ਸਾਲਾਂ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਂਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਨਵਾਂ ਸੀਵਰੇਜ਼ ਪਾਉਣ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਬਸਤੀ ਵਾਸੀਆਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਲੱਡੂ ਵੰਡਕੇ ਜਿੱਥੇ ਮਾਨ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਹੀ ਵਿਧਾਇਕ ਕਾਕਾ ਬਰਾੜ ਨੂੰ ਵਿਸ਼ਵਾਸ ਦੁਆਇਆ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹਨ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਬਸਤੀ ਵਾਸੀਆਂ ਨੂੰ ਪਿਛਲੇ 40 ਸਾਲਾਂ ਤੋਂ ਸੀਵਰੇਜ਼ ਦੀ ਸਮੱਸਿਆ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਨਵਾਂ ਸੀਵਰੇਜ ਪੈਣ ਨਾਲ ਬਸਤੀ ਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ’ਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਿਆਰ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਬਸਤੀ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਅਗਲੀਆਂ ਚੋਣਾਂ ਵਿੱਚ ਵੋਟਾਂ ਤਦ ਹੀ ਮੰਗਣ ਆਉਣਗੇ ਜਦ ਬਸਤੀ ਵਿੱਚ ਸੀਵਰੇਜ਼ ਪੈ ਗਿਆ, ਅੱਜ ਉਹ ਵਾਅਦਾ ਵੀ ਪੂਰਾ ਹੋ ਗਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ ਲਾਰਿਆਂ ਤੇ ਵੋਟਾਂ ਲੈਂਦੀਆਂ ਰਹੀਆਂ ਪਰ ਆਮ ਆਦਮੀ ਪਾਰਟੀ ਕੰਮ ਦੇ ਅਧਾਰ ਤੇ ਵੋਟਾਂ ਮੰਗਦੀ ਹੈ। ਉਨ੍ਹਾਂ ਦੀ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਨੂੰ ਇੱਕ ਖੁਸ਼ਹਾਲ ਅਤੇ ਵਿਕਸਤ ਸੂਬਾ ਬਣਾਇਆ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਤਾਂ ਜੋ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਇਸ ਦੌਰਾਨ ਬਸਤੀ ਵਾਸੀਆਂ ਨੇ ਆਖਿਆ ਕਿ ਉਹ ਪਿਛਲੇ 40 ਸਾਲਾਂ ਤੋਂ ਪੀੜ੍ਹਾ ਹੰਢਾ ਰਹੇ ਸਨ ਅੱਜ ਉਨ੍ਹਾਂ ਨੂੰ ਮੁਕਤੀ ਮਿਲਣ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦੇ ਰਹਿਣਗੇ ਅਤੇ ਉਨ੍ਹਾਂ ਨਾਲ ਹਮੇਸ਼ਾ ਜੁੜੇ ਰਹਿਣਗੇ। ਇਸ ਮੌਕੇ ਪ੍ਰਸਿੱਧ ਉਦਯੋਗਪਤੀ ਬਾਵਾ ਯਾਦਵਿੰਦਰ ਸਿੰਘ ਲਾਲੀ, ਛਿੰਦਰਪਾਲ ਕੌਰ, ਮਨਪ੍ਰੀਤ ਕੌਰ, ਲਖਵਿੰਦਰ ਸਿੰਘ, ਭੁਪਿੰਦਰ ਸਿੰਘ, ਅਮਨਦੀਪ ਸਿੰਘ, ਛਿੰਦਾ ਸਿੰਘ, ਭੋਲਾ ਸਿੰਘ, ਜੁਗਰਾਜ ਸਿੰਘ ਬੋਬੀ, ਤੀਰਕ ਸਿੰਘ, ਹਰਮੇਲ ਸਿੰਘ ਖਾਲਸਾ, ਸੰਤ ਸਿੰਘ, ਰਾਜਾ ਸਿੰਘ, ਇੰਦਰਜੀਤ ਕੌਰ ਕੌਂਸਲਰ, ਜਗਮੀਤ ਸਿੰਘ ਜੱਗਾ, ਮਨਜੀਤ ਸਿੰਘ, ਮੁਨੀ ਰਾਮ, ਮੰਗਾ ਰਾਮ, ਟਰੱਕ ਯੂਨੀਅਨ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਅਜੀਤ ਸਿੰਘ, ਜਤਿੰਦਰ ਮਹੰਤ, ਸ਼ਮਿੰਦਰ ਟਿੱਲੂ, ਜੈ ਚੰਦ ਭੰਡਾਰੀ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ, ਐਕਸੀਅਨ ਕੇਵਲ ਗਰਗ, ਐਸਡੀਓ ਰਮਿੰਦਰਜੀਤ ਬੇਦੀ, ਜੇਈ ਜਤਿਨ ਕੁਮਾਰ, ਰਿੰਕੂ ਬਾਂਸਲ, ਅਮਨਦੀਪ ਮਹਾ਼ਸਾ, ਗੁਰਬਿੰਦਰ ਮਾਂਗਟ, ਰਾਜੂ ਪੁਨੀਆ ਪ੍ਰਧਾਨ ਪੈਸਟੀਸਾਈਡ ਯੂਨੀਅਨ, ਉਪਕਾਰ ਸਿੰਘ ਪ੍ਰਧਾਨ ਨਿਸ਼ਚੈ ਫਾਊਂਡੇਸ਼ਨ, ਕੌਂਸਲਰ ਯਾਦਵਿੰਦਰ ਸਿੰਘ ਯਾਦੂ, ਅਮਨ ਰਾਮਗੜ੍ਹੀਆ, ਰਾਜਿੰਦਰ ਸਿੰਘ, ਗੁਰਮੀਤ ਸਿੰਘ ਸੈਕਟਰੀ, ਮਾਸਟਰ ਮੁਰਾਰੀ ਲਾਲ ਆਦਿ ਵਰਕਰਾਂ ਤੋਂ ਇਲਾਵਾ ਬਸਤੀ ਵਾਸੀ ਹਾਜ਼ਰ ਸਨ।