ਦੁਕਾਨਦਾਰਾਂ ਨੇ ਵਿਧਾਇਕ ਕਾਕਾ ਬਰਾੜ ਨੂੰ ਕੀਤਾ ਸਨਮਾਨਿਤ
ਵਿਧਾਇਕ ਕਾਕਾ ਬਰਾੜ ਨੂੰ ਕੀਤਾ ਦੁਕਾਨਦਾਰਾਂ ਨੇ ਸਨਮਾਨਿਤ
Publish Date: Sun, 23 Nov 2025 04:21 PM (IST)
Updated Date: Sun, 23 Nov 2025 04:22 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਥਾਨਕ ਮਲੋਟ ਰੋਡ ਸਥਿਤ ਸਮੂਹ ਮਾਰਕਿਟ ਵੱਲੋਂ 556ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਏ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਨੂੰ ਲੋੜ ਹੈ ਕਿ ਅਸੀਂ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲ ਕੇ ਸਮਾਜ ਨੂੰ ਇੱਕ ਬਿਹਤਰ ਦਿਸ਼ਾ ਦੇਈਏ। ਉਨ੍ਹਾਂ ਦੁਕਾਨਦਾਰਾਂ ਨੂੰ ਇਸ ਸ਼ਾਨਦਾਰ ਆਯੋਜਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹੋ ਜਿਹੇ ਸਮਾਗਮ ਸਮਾਜ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਦੁਕਾਨਦਾਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਸਿਰੋਪਾ ਭੇਟ ਕੀਤਾ। ਇਸ ਮੌਕੇ ਦੁਕਾਨਦਾਰਾਂ ਨੇ ਦੱਸਿਆ ਕਿ 21 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ ਗਿਆ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸਮੂਹ ਸੰਗਤ ਹਾਜ਼ਰ ਸਨ।