ਵਿਧਾਇਕ ਕਾਕਾ ਬਰਾੜ ਨੇ ਕੀਤਾ ਚੇਅਰਮੈਨ ਹਰਦੀਪ ਸਿੰਘ ਦਾ ਸਨਮਾਨ ਵਿਧਾਇਕ ਕਾਕਾ ਬਰਾੜ ਨੇ ਕੀਤਾ ਨਵਨਿਯੁਕਤ ਜਿਲ੍ਹਾ ਚੇਅਰਮੈਨ ਹਰਦੀਪ ਸਿੰਘ ਦਾ ਸਨਮਾਨ
Publish Date: Sat, 14 Nov 2026 04:42 PM (IST)
Updated Date: Sat, 14 Nov 2026 04:45 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਲਿਸਟ ਦੌਰਾਨ ਐਸਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਕਾਲਾ ਨੂੰ ਦਲਿਤ ਵਿਕਾਸ ਬੋਰਡ ਦਾ ਜਿਲ੍ਹਾ ਚੇਅਰਮੈਨ ਲਗਾਉਣ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਜਿੱਥੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਨਵਨਿਯੁਕਤ ਚੇਅਰਮੈਨ ਹਰਦੀਪ ਸਿੰਘ ਕਾਲਾ ਦਾ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਕਾਲਾ ਦੀ ਨਿਯੁਕਤੀ ਨਾਲ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇਗਾ।ਇਸ ਮੌਕੇ ਚੇਅਰਮੈਨ ਹਰਦੀਪ ਸਿੰਘ ਕਾਲਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਦਲਿਤ ਭਾਈਚਾਰੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਵਿੱਕੀ ਗੂੰਬਰ, ਕੌਂਸਲਰ ਗੁਰਪ੍ਰੀਤ ਸਿੰਘ ਬਰਾੜ, ਜ਼ਸਵਿੰਦਰ ਸਿੰਘ ਬੱਲਮਗੜ੍ਹ, ਮਨਜੀਤ ਸਿੰਘ, ਨਛੱਤਰ ਸਿੰਘ, ਕੌਂਸਲਰ ਵਿੱਕੀ ਕੁਮਾਰ, ਲਾਲਜੀਤ ਸਿੰਘ, ਯੂਥ ਪ੍ਰਧਾਨ ਸੋਨੀ ਸੰਗੂਧੌਣ, ਜਗਦੀਪ ਸਿੰਘ ਢਿੱਲੋ, ਉਪਕਾਰ ਸਿੰਘ ਪ੍ਰਧਾਨ, ਸਾਬ ਚੌਕੀਦਾਰ ਆਦਿ ਹਾਜ਼ਰ ਸਨ।