ਜਗਸੀਰ ਛੱਤਿਆਣਾ, ਗਿੱਦੜਬਾਹਾ : ਪੰਜਾਬ ਸਰਕਾਰ ਦੁਆਰਾ ਸੂਬੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਗਿੱਦੜਬਾਹਾ ਸ਼ਹਿਰ ਨੂੰ ਸੋਹਣੀ ਦਿਖ ਦੇਣ ਦੇ ਮੰਤਵ ਨਾਲ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਲੱਖਾਂ ਦੀਆਂ ਗਰਾਂਟਾ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈੈ। ਇਸ ਸਬੰਧੀ ਰਾਜਾ ਵੜਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾ ਵੱਲੋਂ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲੋਂ 85 ਲੱਖ ਦੀ ਗਰਾਂਟ ਲਿਆਂਦੀ ਗਈ ਹੈ। ਇਸ ਗਰਾਂਟ ਨਾਲ ਸ਼ਹਿਰ ਨੂੰ ਸੋਹਣੀ ਦਿਖ ਦੇਣ ਵਜੋਂ ਵਰਤੋਂ 'ਚ ਲਿਆਂਦਾ ਜਾਵੇਗਾ। ਉਨ੍ਹਾ ਦੱਸਿਆ ਕਿ ਸ਼ਹਿਰ ਵਿਚ ਨਵੀਂਆਂ ਧਰਮਸਾਲਾ ਦੀ ਉਸਾਰੀ ਕੀਤੀ ਜਾਵੇਗੀ ਜਿਨ੍ਹਾਂ ਨੂੰ ਸ਼ਹਿਰ ਵਾਸੀਆਂ ਵੱਲੋਂ ਸੁੱਖ-ਦੁੱਖ ਦੇ ਸਮੇਂ ਦੌਰਾਨ ਵਰਤੋਂ ਵਿਚ ਲਿਆਂਦਾ ਜਾਵੇਗਾ। ਉਨ੍ਰਾ ਦੱਸਿਆ ਕਿ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਸ਼ਹਿਰ ਅੰਦਰ ਸਾਫ ਸਫਾਈ ਰੱਖਣਾ ਬਹੁਤ ਜਰੂਰੀ ਹੈ ਇਸ ਲਈ ਸ਼ਹਿਰ ਦੇ ਛੱਪੜ ਤੇ ਗੰਦਗੀ ਵਾਲੀਆਂ ਥਾਵਾਂ ਨੂੰ ਹਰਿਆਲੀ ਭਰੀਆਂ ਪਾਰਕਾਂ ਵਿਚ ਬਦਲ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹਲਕੇ ਦੇੇ ਵਿਕਾਸ ਲਈ 17 ਕਰੋੜ ਦੀ ਲਾਗਤ ਵਾਲੇ ਸਰਕਾਰੀ ਡਿਗਰੀ ਕਾਲਜ ਤੇ ਕੋਰਟ ਕੰਪਲੈਕਸ ਲਈ ਕਰੀਬ 15 ਕਰੋੜ ਜਾਰੀ ਕਰਵਾਏ ਗਏ ਸਨ ਜਿਸ ਨਾਲ ਕਾਲਜ ਅਤੇ ਕੋਰਟ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਦੀ ਖੁਸਹਾਲੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਵਿੱਖ 'ਚ ਵੀ ਵਿਕਾਸ ਦੇ ਕੰਮਾਂ ਦੀ ਆਸ ਪ੍ਰਗਟਾਈ। ਇਸ ਮੌਕੇ ਜਗਸੀਰ ਸਿੰਘ ਧਾਲੀਵਾਲ ਕਾਰਜ ਸਾਧਕ ਅਫਸਰ ਨਗਰ ਕੌਸਲ ਗਿੱਦੜਬਾਹਾ, ਸ਼ਹਿਰੀ ਪ੍ਰਧਾਨ ਦੀਪਕ ਗਰਗ, ਪ੍ਰਧਾਨ ਬਿੰਟਾ ਅਰੋੜਾ, ਰਾਜੀਵ ਮਿੱਤਲ ਕੌਸਲਰ, ਸੁਖਮੰਦਰ ਜਗਮਗ, ਸਰੂਪ ਸਿੰਘ ਗਿੱਲ, ਬਿੱਟੂ ਡੇਅਰੀ ਵਾਲਾ ਇਸ ਤੋ ਇਲਾਵਾ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।