ਐਮਐਮਡੀ ਡੀਏਵੀ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਐਮਐਮਡੀ ਡੀਏਵੀ ਕਾਲਜੀਏਟ ਸੀ. ਸੈ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Mon, 30 Mar 2026 06:41 PM (IST)
Updated Date: Mon, 30 Mar 2026 06:42 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਐਮਐਮਡੀ ਡੀਏਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜੀਏਟ ਸਕੂਲ ਵੱਲੋਂ ਐਲਾਨੇ ਗਏ ਨਤੀਜਿਆਂ ’ਚੋਂ ਸ਼ਗਨਪ੍ਰੀਤ ਕੌਰ (423/500), ਵੰਸ਼ ਜੈਨ (390/500) ਅਤੇ ਪ੍ਰੀਜੀ, ਦੁਸ਼ਿਅੰਤ (383/500) ਹਾਸਲ ਕਰਕੇ ਕਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਪ੍ਰੋਫੈਸਰ ਰਾਜੇਸ਼ ਮਹਾਜਨ ਨੇ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਸਟਾਫ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਮੈਂਬਰ ਮੌਜੂਦ ਸਨ।