
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

27 ਦੇ ਮਹਾਂਬੰਦ ਲਈ ਕਰਮਚਾਰੀਆਂ ਦੀ ਲਾਮਬੰਦੀ ਜ਼ੋਰਾਂ ’ਤੇ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਮਨਿਸਟਰੀਅਲ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਅੱਜ 9ਵੇਂ ਦਿਨ ’ਚ ਦਾਖਲ ਹੋ ਚੁੱਕੀ ਹੈ। ਹੜਤਾਲ ਦੇ ਨੌਵੇਂ ਦਿਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਆਗੂਆਂ ਵੱਲੋਂ ਵੱਖ-ਵੱਖ ਦਫ਼ਤਰਾਂ ’ਚ ਜਾ ਕੇ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਦੇ ਮਹਾਂਬੰਦ ਸਬੰਧੀ ਮਨਿਸਟਰੀਅਲ ਕਰਚਮਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪੀਐਸਐਮਐਸਯੂ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 27 ਅਗਸਤ ਨੂੰ ਸੂਬੇ ਭਰ ਦੇ ਸਮੂਹ ਵਿਭਾਗਾਂ ’ਚ ਕੰਮ ਕਰਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਮਹਾਂਬੰਦ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਕਰਮਚਾਰੀਆਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ, ਜਿਸਦਾ ਕਰਮਚਾਰੀ ਵਰਗ ’ਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵੱਲੋਂ ਜਿੱਥੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਇਤਿਹਾਸਕ ਰੈਲੀ ਕੀਤੀ ਗਈ ਉੱਥੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਮੰਚ ਵੱਲੋਂ 23 ਅਗਸਤ ਨੂੰ ਸਤੌਜ ਪਿੰਡ ’ਚ ਕੂਚ ਕੀਤੀ ਗਈ ਜਿਸ ਵਿੱਚ ਹਜ਼ਾਰਾਂ ਕਰਮਚਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਤੇ ਜ਼ੋਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਚਾਰ ਸਾਲ ਪਹਿਲਾਂ ਕਰ ਚੁੱਕੀ ਹੈ ਪ੍ਰੰਤੂ ਜ਼ਮੀਨੀ ਪੱਧਰ ’ਤੇ ਇਸਨੂੰ ਲਾਗੂ ਕਰਨ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਾਂਬੰਦ ਦੌਰਾਨ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਾਹਮਣੇ ਅੰਬੇਦਕਰ ਪਾਰਕ ’ਚ ਭਰਵੀਂ ਰੈਲੀ ਕੀਤੀ ਜਾਵੇਗੀ, ਜਿਸ ’ਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸੈਂਕੜੇ ਸਰਕਾਰੀ ਕਰਮਚਾਰੀ ਭਾਗ ਲੈਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਪ੍ਰਧਾਨ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਸੁਖਵਿੰਦਰ ਸਿੰਘ ਦੋਦਾ ਜਨਰਲ ਸਕੱਤਰ ਪੀਐਸਐਸਐਫ, ਰਵੀ ਕੁਮਾਰ ਅਤੇ ਕੁਲਵਿੰਦਰ ਸਿੰਘ ਡੀਟੀਐਫ, ਪਰਮਜੀਤ ਸਿੰਘ, ਕੁਲਬੀਰ ਜੋਸ਼ੀ ਗੌਰਮਿੰਟ ਟੀਚਰਜ਼ ਯੂਨੀਅਨ, ਬਲਵੰਤ ਸਿੰਘ ਅਟਵਾਲ, ਹਰਦੇਵ ਸਿੰਘ ਡੀਸੀ ਦਫ਼ਤਰ ਤੋਂ ਗੁਰਮੀਤ ਪਾਲ ਰੀਡਰ, ਰਾਕੇਸ਼ ਕੁਮਾਰ ਸੁਪਰਡੰਟ, ਦਲਜੀਤ ਸਿੰਘ ਸੁਪਰਡੰਟ, ਜਗਪ੍ਰੀਤ ਸਿੰਘ, ਹਰਬੰਸ ਸਿੰਘ, ਬਲਰਾਜ, ਗਗਨਦੀਪ ਸਿੰਘ ਭਾਟੀਆ, ਸੰਨੀ ਕੁਮਾਰ, ਵਿਸ਼ਾਲ ਕੁਮਾਰ, ਪਰਮਜੀਤ ਸਿੰਘ, ਜਸਵੀਰ ਕੌਰ, ਰੁਪਾਲੀ, ਮੇਘਾ ਆਦਿ ਵੱਡੀ ਗਿਣਤੀ ’ਚ ਕਰਮਚਾਰੀ ਹਾਜ਼ਰ ਸਨ।