ਮੌਕ ਪੋਲ 30 ਨਵੰਬਰ ਨੂੰ : ਜ਼ਿਲ੍ਹਾ ਚੋਣ ਅਫਸਰ
ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਉਪਰੰਤ ਮੌਕ ਪੋਲ 30 ਨਵੰਬਰ ਨੂੰ : ਜ਼ਿਲ੍ਹਾ ਚੋਣ ਅਫਸਰ
Publish Date: Sat, 28 Nov 2026 04:46 PM (IST)
Updated Date: Sat, 28 Nov 2026 04:49 PM (IST)
ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਆਈਏਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਵੋਟਿੰਗ ਮਸ਼ੀਨਾਂ (ਈਵੀਐਮ/ਵੀਵੀਪੈਟ) ਦੀ ਫਸਟ ਲੈਵਲ ਚੈਕਿੰਗ ਦਾ ਕੰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਈਵੀਐਮ/ਵੀਵੀ ਪੈਟ ਵੇਅਰਹਾਊਸ ਵਿਖੇ ਚੱਲ ਰਿਹਾ ਹੈ। ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਕੰਪਨੀ ਦੇ ਇੰਜੀਨੀਅਰਾਂ ਵੱਲੋਂ 30 ਨਵਬੰਰ 2026 ਦਿਨ ਸੋਮਵਾਰ ਨੂੰ ਸਵੇਰੇ 09:00 ਵਜੇ ਵੋਟਿੰਗ ਮਸ਼ੀਨਾਂ ਦੀ ਮੌਕ ਪੋਲ ਕਰਵਾਈ ਜਾਵੇਗੀ। ਇਹ ਮੌਕ ਪੋਲ ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਵਧੀਕ ਜਿਲ੍ਹਾ ਚੋਣ ਅਫਸਰ, ਕਾਰਜਕਾਰੀ ਇੰਜੀਨੀਅਰ, ਉਸਾਰੀ ਮੰਡਲ ਭ ਤੇ ਮ ਸ਼ਾਖਾ-ਕਮ-ਜਿਲ੍ਹਾ ਪੱਧਰੀ ਨੋਡਲ ਅਫਸਰ ਫਾਰ ਈਵੀਐਮ/ਵੀਵੀ ਪੈਟ ਅਤੇ ਉਪ ਮੰਡਲ ਇੰਜੀਨੀਅਰ, ਉਸਾਰੀ ਮੰਡਲ ਭ ਤੇ ਮ ਸ਼ਾਖਾ-ਕਮ-ਸਹਾਇਕ ਨੋਡਲ ਅਫਸਰ ਫਾਰ ਈਵੀਐਮ/ ਵੀਵੀ ਪੈਟ ਦੀ ਸੁਪਰਵੀਜ਼ਨ ਅਧੀਨ ਕਰਵਾਈ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕ ਪੋਲ ਪ੍ਰਕਿਰਿਆ ਵਿੱਚ ਆਪਣੀ ਹਾਜ਼ਰੀ ਜਰੂਰ ਯਕੀਨੀ ਬਣਾਉਣ।