- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਸਕੂਲ ਖੇਡਾਂ ਦੇ ਬਾਸਕਿਟਬਾਲ ਮੁਕਾਬਲਿਆਂ ’ਚ ਮੋਹਲੀ ਦੀਆਂ ਲੜਕੀਆਂ ਪਹਿਲੇ ਸਥਾਨ ’ਤੇ

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ
ਗਿੱਦੜਬਾਹਾ : ਸਕੂਲ ਸਿੱਖਿਆ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026-27 ਤਹਿਤ ਲੜਕੀਆਂ ਦੇ ਅੰਡਰ-14 ਸਾਲ ਉਮਰ ਵਰਗ ਦੇ ਬਾਸਕਿਟਬਾਲ ਮੁਕਾਬਲੇ ਬੀਤੀ ਦੇਰ ਸ਼ਾਮ ਗਿੱਦੜਬਾਹਾ ਦੇ ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਵਿਖੇ ਸ਼ੁਰੂ ਹੋਏ ਸਨ। ਇਨ੍ਹਾਂ ਮੁਕਾਬਲਿਆਂ ਦਾ ਸਮਾਪਤੀ ਸਮਾਗਮ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਹੋਇਆ। ਸਮਾਪਤੀ ਸਮਾਗਮ ’ਚ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਯੂਥ ਆਗੂ ਪ੍ਰਭਜੋਤ ਸਿੰਘ ਪੈਵੀ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ ਡੀਐੱਸਪੀ ਜ਼ੋਰਾ ਸਿੰਘ ਕਾਗਰਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਚ ਜਗਸੀਰ ਪੁਰੀ ਅਤੇ ਡੀਪੀ ਤਰਸੇਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਪਹਿਲਾ ਸਥਾਨ ਮੋਹਾਲੀ ਦੀਆਂ ਲੜਕੀਆਂ ਨੇ ਹਾਸਲ ਕੀਤਾ, ਦੂਸਰਾ ਸਥਾਨ ਪਟਿਆਲਾ ਅਤੇ ਤੀਸਰਾ ਸਥਾਨ ਲੁਧਿਆਣਾ ਨੇ ਹਾਸਿਲ ਕੀਤਾ।
ਇਸ ਮੌਕੇ ਪੈਵੀ ਢਿੱਲੋਂ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੀ ਸਕੂਲਾਂ ਨੂੰ ਨਵੀਂ ਦਿਸ਼ਾ ਦੇਣ ਅਤੇ ਖੇਡਾਂ ਨੂੰ ਪ੍ਰਮੋਟ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਖਿਡਾਰਨਾਂ ਨੂੰ ਤਨਦੇਹੀ ਨਾਲ ਮਿਹਨਤ ਕਰਕੇ ਜ਼ਿੰਦਗੀ ’ਚ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਸਿਹਤ ਨੂੰ ਤੰਦਰੁਸਤ ਰੱਖਿਆ ਜਾ ਸਕੇ ਤਾਂ ਹੀ ਅਸੀਂ ਚੰਗੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਇਸ ਮੌਕੇ ਜੇਤੂ ਟੀਮਾਂ ਨੂੰ ਮੁੱਖ ਮਹਿਮਾਨ ਪੈਵੀ ਢਿੱਲੋਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਟੂਰਨਾਮੈਂਟ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਤਰਸੇਮ ਸਿੰਘ ਡੀਪੀ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਜ਼ਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਲਗਨਪ੍ਰੀਤ ਸਿੰਘ ਲਾਲੀ ਮਾਨ ਤੋਂ ਇਲਾਵਾ, ਸੁਰਿੰਦਰ ਸਿੰਘ ਡੀਐੱਮ ਖੇਡਾਂ, ਪ੍ਰਿੰਸੀਪਲ ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ ਇੰਚਾਰਜ, ਸੁਰਿੰਦਰ ਕੁਮਾਰ, ਮਨਜਿੰਦਰ ਚੌਪੜਾ, ਗੁਰਭੇਜ ਸਿੰਘ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਰੈਸਟੀ ਰੰਧਾਵਾ ਉਹ ਪ੍ਰਧਾਨ ਨਗਰ ਕੌਂਸਲ, ਕੌਂਸਲਰ ਮਹਾਵੀਰ, ਕਰਮਜੀਤ ਕਰਮਾ, ਅਮਨਦੀਪ ਸਿੰਘ, ਰਾਜਵਿੰਦਰ ਸਿੰਘ, ਰਾਜਵਿੰਦਰ ਸਿੰਘ, ਅਜੀਤਪਾਲ ਸਿੰਘ, ਜਗਦੀਪ ਸਿੰਘ, ਹਰਚਰਨ ਸਿੰਘ, ਰਮਨਦੀਪ ਸਿੰਘ, ਗਗਨਦੀਪ ਸਿੰਘ, ਕੁਲਵਿੰਦਰ ਸਿੰਘ ਅਤੇ ਜਗਮੀਤ ਸਿੰਘ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।