ਪੈਨਸ਼ਨਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਭਲਕੇ : ਢੋਸੀਵਾਲ
ਪੈਨਸ਼ਨਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 10 ਜਨਵਰੀ ਨੂੰ : ਢੋਸੀਵਾਲ
Publish Date: Thu, 08 Jan 2026 03:27 PM (IST)
Updated Date: Fri, 09 Jan 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਆਉਂਦੀ 10 ਜਨਵਰੀ ਨੂੰ ਡੀਈਓ ਦਫਤਰ ਦੇ ਨਜਦੀਕ ਨਵੇਂ ਪੈਨਸ਼ਨਰ ਭਵਨ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਕਰਨਗੇ ਜਦੋਂਕਿ ਸਟੇਜ ਸਕੱਤਰ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਚਲਾਉਣਗੇ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਅਤੇ ਫੈਮਲੀ ਪੈਨਸ਼ਨਰ ਵੱਡੀ ਗਿਣਤੀ ’ਚ ਭਾਗ ਲੈਣਗੇ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਐਸੋਸੀਏਸਨ ਦੀ ਇਸ ਪਹਿਲੀ ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਮਾਨਯੋਗ ਅਦਾਲਤ ’ਚ ਪੈਨਸ਼ਨਰਾਂ ਸਬੰਧੀ ਚੱਲ ਰਹੇ ਕੇਸਾਂ ਬਾਰੇ ਤਾਜ਼ਾ ਜਾਣਕਾਰੀ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀ ਸਟੇਟ ਬਾਡੀ ਵੱਲੋਂ ਛੇੜੇ ਜਾਣ ਵਾਲੇ ਭਵਿੱਖੀ ਸੰਘਰਸ਼ਾਂ ਬਾਰੇ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਰਮਾ ਨੇ ਸਮੂਹ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਮੀਟਿੰਗ ਵਿੱਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।