- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 14 ਨੂੰ : ਪ੍ਰਧਾਨ ਕਰਮਜੀਤ ਸ਼ਰਮਾ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ’ ਦੀ ਮੀਟਿੰਗ 14 ਨਵੰਬਰ ਸ਼ਨਿੱਚਰਵਾਰ ਨੂੰ ਪੈਨਸ਼ਨਰਜ਼ ਭਵਨ ਨੇੜੇ ਡੀਈਓ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਭਾ 10: 30 ਵਜੇ ਹੋਵੇਗੀ। ਇਸ ਮੀਟਿੰਗ ’ਚ ਮਾਣਯੋਗ ਸੁਪਰੀਮ ਕੋਰਟ ਦੇ ਡੀਏ ਸਬੰਧੀ ਹੋਏ ਫ਼ੈਸਲੇ ’ਤੇ ਚਰਚਾ ਹੋਵੇਗੀ ਅਤੇ ਅਗਲੇ ਜਥੇਬੰਦੀ ਦੇ ਪ੍ਰੋਗਰਾਮਾਂ ਬਾਰੇ ਦੱਸਿਆ ਜਾਵੇਗਾ। ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਮੀਟਿੰਗ ਦੌਰਾਨ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਦਿੱਤੇ ਸੱਦੇ ਅਨੁਸਾਰ 16 ਨਵੰਬਰ 2026 ਨੂੰ ਸੰਗਰੂਰ ਵਿਖੇ ਦਿਨ-ਰਾਤ ਦਿੱਤੇ ਜਾ ਰਹੇ ਧਰਨੇ ’ਚ ਸ਼ਮੂਲੀਅਤ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਾਲਾਨਾ ਪੈਨਸ਼ਨਰਜ਼ ਸਮਾਗਮ 17 ਦਸੰਬਰ 2026 ਨੂੰ ਮਨਾਉਣ ਲਈ ਵਿਚਾਰਾਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਅਤੇ ਪ੍ਰੈੱਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਵੱਲੋਂ ਸਾਂਝੇ ਸਭ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਅਤੇ ਆਪਣੀ ਸਾਲ 2026 ਦੀ ਮੈਂਬਰਸ਼ਿਪ ਫੀਸ ਜਮ੍ਹਾਂ ਕਰਵਾਉਣ ਅਤੇ ਨਵੇਂ ਸੇਵਾਮੁਕਤ ਹੋਏ ਪੈਨਸ਼ਨਰਜ਼ ਨੂੰ ਆਪਣੇ ਨਾਲ ਪ੍ਰੇਰਿਤ ਕਰ ਕੇ ਲਿਆਉਣ ਦੀ ਅਪੀਲ ਕੀਤੀ।