ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਭਲਕੇ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 14 ਨਵੰਬਰ ਨੂੰ : ਢੋਸੀਵਾਲ
Publish Date: Thu, 12 Nov 2026 04:42 PM (IST)
Updated Date: Thu, 12 Nov 2026 04:45 PM (IST)
ਪੰਜਾਬੀ ਜਾਗਰਣ, ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਥਾਨਕ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵੱਖ-ਵੱਖ ਵਿਭਾਗਾਂ ਦੇ ਸੇਵਾਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਦੀ ਸਭ ਤੋਂ ਵੱਡੀ ਜਥੇਬੰਦੀ ਹੈ। ਇਹ ਐਸੋਸੀਏਸ਼ਨ ਪਿਛਲੇ ਲੰਮੇ ਸਮੇਂ ਤੋਂ ਸੇਵਾਮੁਕਤ ਕਰਮਚਾਰੀਆਂ ਦੇ ਹੱਕਾਂ ਲਈ ਯਤਨਸ਼ੀਲ ਹੈ। ਐਸੋਸੀਏਸ਼ਨ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਸਮੁੱਚੀ ਜ਼ਿਲ੍ਹਾ ਬਾਡੀ ਵੱਲੋਂ ਸੰਸਥਾ ਨੂੰ ਮਜ਼ਬੂਤ ਕਰਨ ਲਈ ਦਿਨੋਂ-ਦਿਨ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਐਸੋਸੀਏਸ਼ਨ ਵਿੱਚ ਨਵੇਂ ਪੈਨਸ਼ਨਰ ਮੈਂਬਰਾਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਸੰਘਰਸ਼ਾਂ ਅਤੇ ਪ੍ਰੋਗਰਾਮਾਂ ਵਿੱਚ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਐਸੋਸੀਏਸ਼ਨ ਵੱਲੋਂ ਹਰ ਮਹੀਨੇ ਦੇ ਦੂਸਰੇ ਸ਼ਨੀਵਾਰ ਮਾਸਿਕ ਮੀਟਿੰਗ ਕੀਤੀ ਜਾਂਦੀ ਹੈ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਆਗੂਆਂ ਵੱਲੋਂ ਅਦਾਲਤੀ ਕੇਸਾਂ ਅਤੇ ਹੋਰ ਹਿਦਾਇਤਾਂ ਬਾਰੇ ਤਾਜ਼ੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਐਸੋਸੀਏਸ਼ਨ ਦੀ ਇਸ ਮਹੀਨੇ ਦੀ ਮਾਸਿਕ ਮੀਟਿੰਗ ਆਉਂਦੀ 14 ਨਵੰਬਰ ਸ਼ਨੀਵਾਰ ਨੂੰ ਸਵੇਰੇ 10:00 ਵਜੇ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਆਯੋਜਿਤ ਕੀਤੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਅਗਵਾਈ ਵਾਲੇ ਪ੍ਰਧਾਨਗੀ ਮੰਡਲ ਦੁਆਰਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਟੇਜ ਸੰਚਾਲਨ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਕਰਨਗੇ। ਉਕਤ ਜਾਣਕਾਰੀ ਇੱਥੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਪ੍ਰੈੱਸ ਨਾਲ ਸਾਂਝੀ ਕੀਤੀ ਹੈ। ਪ੍ਰੈੱਸ ਸਕੱਤਰ ਨੇ ਅੱਗੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਮੀਟਿੰਗ ਦੌਰਾਨ ਆਗੂਆਂ ਵੱਲੋਂ ਨਵੰਬਰ ਮਹੀਨੇ ਡਿਜੀਟਲ ਲਾਈਫ਼ ਸਰਟੀਫਿਕੇਟ ਦੇਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲੇ ਮਹੀਨੇ ਪੈਨਸ਼ਨਰ ਦਿਵਸ ਮਨਾਏ ਜਾਣ ਸਬੰਧੀ ਸਰਸਰੀ ਗੱਲਬਾਤ ਵੀ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਸਮੂਹ ਪੈਨਸ਼ਨਰਾਂ ਨੂੰ ਉਕਤ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।