ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ-1 ਨੇੜੇ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਇਕਲ ਚੋਰੀ ਹੋ ਗਿਆ। ਥਾਣਾ ਸਿਟੀ ਵਿਖੇ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਭੰਗਚੜੀ ਨਿਵਾਸੀ ਹਰਕਿ੍ਸ਼ਨ ਸਿੰਘ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ 3 ਮਾਰਚ ਦੇ ਦਿਨ ਉਸਨੇ ਆਪਣਾ ਬਜਾਜ ਸੀਟੀ ਨੀਲਾ ਰੰਗ ਮੋਟਰਸਾਇਕਲ ਸ੍ਰੀ ਦਰਬਾਰ ਸਾਹਿਬ ਗੇਟ ਨੰਬਰ 1 ਕੋਲ ਇੱਕ ਗਲੀ 'ਚ ਖੜ੍ਹਾ ਕੀਤਾ ਸੀ ਤੇ ਜਦੋਂ ਉਸਨੇ ਬਾਹਰ ਆ ਕੇ ਵੇਖਿਆ ਤਾਂ ਉਥੋਂ ਮੋਟਰਸਾਇਕਲ ਚੋਰੀ ਸੀ, ਜਿਸਦੀ ਕਾਫ਼ੀ ਤਲਾਸ਼ ਕੀਤੀ ਪਰ ਕਿਤੋਂ ਮੋਟਰਸਾਇਕਲ ਬਾਰੇ ਉੱਗ ਸੁੱਘ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਮੋਟਰਸਾਇਕਲ ਦੀ ਕੀਮਤ ਕਰੀਬ 30 ਹਜ਼ਾਰ ਰੁਪਏ ਸੀ, ਜਿਸਨੂੰ ਕਿਸੇ ਅਣਪਛਾਤੇ ਵੱਲੋਂ ਚੋਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਤੋਂ ਬਾਅਦ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।