ਮੁਕਤੀਸਰ ਸੰਸਥਾ ਨੇ ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਵੰਡੇ
ਮੁਕਤੀਸਰ ਸੰਸਥਾ ਨੇ ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਵੰਡੇ
Publish Date: Tue, 20 Jan 2026 04:05 PM (IST)
Updated Date: Tue, 20 Jan 2026 04:06 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੁਕਤੀਸਰ ਵੈੱਲਫੇਅਰ ਕਲੱਬ ਵੱਲੋਂ ਟ੍ਰਾਂਸਪੋਰਟ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ ਸੁਰੱਖਿਆ ਮਹੀਨਾ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਅੱਜ ਮੁਕਤੀਸਰ ਵੈੱਲਫੇਅਰ ਕਲੱਬ ਦੀ ਟੀਮ ਵੱਲੋਂ ਮਲੋਟ ਰੋਡ ਵਿਖੇ ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਵੰਡੇ ਗਏ ਅਤੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਏਆਰਟੀਓ ਜਸਵਿੰਦਰ ਸਿੰਘ ਕੰਬੋਜ ਅਤੇ ਵਿਸ਼ੇਸ਼ ਮਹਿਮਾਨ ਜ਼ਿਲ੍ਹਾ ਟਰੈਫਿਕ ਇੰਚਾਰਜ ਸੁਖਦੇਵ ਸਿੰਘ ਸਬ ਇੰਸਪੈਕਟਰ ਪਹੁੰਚੇ। ਸੰਸਥਾ ਦੇ ਪ੍ਰਧਾਨ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਦੌਰਾਨ ਲਾਲ ਚੰਦ ਰੁਪਾਣਾ ਨੇ ਨੌਜਵਾਨਾਂ ਨੂੰ ਸੜਕੀ ਨਿਯਮਾਂ ਸਬੰਧੀ ਸੰਬੋਧਿਤ ਕੀਤਾ। ਇਸ ਮੌਕੇ ਏਆਰਟੀਓ ਜਸਵਿੰਦਰ ਕੰਬੋਜ ਅਤੇ ਟਰੈਫਿਕ ਇੰਚਾਰਜ ਸੁਖਦੇਵ ਸਿੰਘ ਨੇ ਨੌਜਵਾਨਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਵੰਡੇ ਅਤੇ ਲੋਕਾਂ ਨੂੰ ਕਿਹਾ ਕਿ ਉਹ ਸੜਕੀ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਜੋ ਤੁਹਾਨੂੰ ਇਹ ਜਾਗਰੂਕਤਾ ਇਸ਼ਤਿਹਾਰ ਦੇ ਰਹੇ ਹਾਂ ਇਸਨੂੰ ਪੜ੍ਹ ਕੇ ਅਤੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਪ੍ਰਾਪਤ ਕਰੋ। ਇਸ ਦੌਰਾਨ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਅਸੀਂ ਲਗਾਤਾਰ ਹੀ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਉਪਰਾਲੇ ਕਰ ਰਹੇ ਹਾਂ ਅਤੇ ਵੱਖ-ਵੱਖ ਪ੍ਰੋਗਰਾਮ ਕਰਕੇ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਟਰਾਂਸਪੋਰਟ ਵਿਭਾਗ ਅਤੇ ਪੰਜਾਬ ਪੁਲਿਸ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ ਅਤੇ ਅਸੀਂ ਅੱਗੇ ਵੀ 31 ਜਨਵਰੀ ਤੱਕ ਰਲ ਕੇ ਇਸੇ ਤਰ੍ਹਾਂ ਹੀ ਜਾਗਰੂਕਤਾ ਅਭਿਆਨ ਚਲਾਉਂਦੇ ਰਹਾਂਗੇ। ਇਸ ਦੌਰਾਨ ਡਾਕਟਰ ਵਿਜੇ ਬਜਾਜ, ਮਨਦੀਪ ਖੁਰਾਣਾ, ਦੀਪਾਂਸ਼ੂ ਕੁਮਾਰ, ਦੀਪਾਂਸ਼ੂ ਮੈਨੀ, ਅਜੇ, ਪਾਸੀ, ਨਵਦੀਪ ਸਿੰਘ, ਮਨਿੰਦਰ ਸਿੰਘ ਝਾਂਬ, ਜਸਵੰਤ ਸਿੰਘ ਮੁੰਛੀ, ਹਰਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ, ਯਾਦਵਿੰਦਰ ਸਿੰਘ, ਗੋਰਾ ਸਿੰਘ, ਵਿਕਰਮਜੀਤ ਸਿੰਘ, ਜਸਪ੍ਰੀਤ ਸਿੰਘ, ਜਸਪਾਲ ਸਿੰਘ, ਨਰੇਸ਼ ਕ੍ਰਾਤੀ ਆਦਿ ਹਾਜ਼ਰ ਸਨ।